ਮਹਿਲ ਕਲਾਂ ਨੂੰ ਪੁਲਿਸ ਛਾਉਣੀ ਚ ਤਬਦੀਲ ਕਰ ਕੇ ਲੋਕ ਮਿਲਣੀ ਕਰਨ ਪੁੱਜੇ ਮੁੱਖ ਮੰਤਰੀ ਮਹਿਲ ਕਲਾਂ ਨੂੰ ਪੁਲਿਸ ਛਾਉਣੀ ਚ ਤਬਦੀਲ ਕਰਕੇ, ਲੋਕ ਮਿਲਣੀ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
Publish Date: Tue, 30 Jun 2026 07:56 PM (IST)
Updated Date: Wed, 01 Jul 2026 04:11 AM (IST)
ਮਹਿਲ ਕਲਾਂ ਲਈ ਵੱਡੇ ਪ੍ਰਜੈਕਟ ਦੀ ਉਮੀਦ ’ਚ ਆਏ ਲੋਕਾਂ ਨੂੰ ਸੁਣਾਈ ਕਿੱਕਲੀ ਕਿਸਾਨ ਜਥੇਬੰਦੀਆਂ ਅਤੇ ਰਾਜਸੀ ਦਲਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸਨ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਹਿਲ ਕਲਾਂ ਆਮਦ ਨੂੰ ਲੈ ਕੇ ਅੱਜ ਪੂਰਾ ਦਿਨ ਜਥੇਬੰਦੀਆਂ ਸਰਗਰਮ ਰਹੀਆਂ । ਸਾਰਾ ਦਿਨ ਜਿੱਥੇ ਪੁਲਿਸ ਦੇ ਸਖਤ ਪ੍ਰਬੰਧ ਰਹੇ, ਉਥੇ ਜਥੇਬੰਦੀਆਂ ਵੀ ਪੂਰਾ ਦਿਨ ਪੁਲਿਸ ਨੂੰ ਭਜਾਉਦੀਆਂ ਰਹੀਆਂ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਸ਼੍ਰੋਮਣੀ ਅਕਾਲੀ ਦਲ, ਕਾਗਰਸ ਪਾਰਟੀ ਦੇ ਆਗੂ ਬਨੀ ਖਹਿਰਾ ਤੇ ਹੋਰ ਕਈ ਜਥੇਬੰਦੀਆਂ ਨੇ ਮਾਨ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਤੇ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਭਗਵੰਤ ਮਾਨ ਤੱਕ ਨਹੀਂ ਪੁੱਜਣ ਦਿੱਤਾ ਗਿਆ। ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ। ਸੀਰਾ ਛੀਨੀਵਾਲ ਨੂੰ ਮੀਟਿੰਗ ਦਾ ਭਰੋਸਾ ਦੇ ਸ਼ਗਨ ਪੈਲੇਸ ’ਚ ਮੀਟਿੰਗ ਕਰਨ ਲਈ ਕਿਹਾ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਸਾਡੇ ਨਾਲ ਧੋਖਾ ਹੋ ਸਕਦਾ ਹੈ ਤਾਂ ਉਨ੍ਹਾਂ ਪੁਲਿਸ ਦੇ ਸਾਰੇ ਪ੍ਰਬੰਧ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਸਾਰਾ ਮਹਿਲ ਕਲਾਂ ਅੱਜ ਪੁਲਿਸ ਕਰਮੀਆਂ ਨਾਲ ਭਰਿਆ ਰਿਹਾ ਤੇ ਦੁਕਾਨਦਾਰ ਪ੍ਰਭਾਵਿਤ ਹੁੰਦੇ ਰਹੇ। ਬਾਕਸ- ਸ੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਗਿ੍ਫ਼ਤਾਰ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਕੌਰ ਖਹਿਰਾ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਅੱਗੇ ਵਧਣ ਲੱਗੇ ਤਾਂ ਸ਼ਗਨ ਪੈਲੇਸ ਮਹਿਲ ਕਲਾਂ ਕੋਲ ਪੁਲਿਸ ਕਰਮੀਆਂ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਦਿਆਂ ਪੁਲਿਸ ਬੱਸ ਰਾਹੀ ਕਿਤੇ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਇਆ ਹੈ ਉਸ ਨੂੰ ਕੌਮ ਕਦੇ ਮੁਆਫ ਨਹੀਂ ਕਰੇਗੀ। ਬਾਕਸ-- ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਅੱਜ ਸਥਾਨਕ ਕਸਬਾ ਮਹਿਲ ਕਲਾਂ ਵਿਖੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਆਗੂਆਂ ਨੇ ਪੰਜਾਬ ਸਰਕਾਰ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਪ੍ਰੋਗਰਾਮ ਉਲੀਕਿਆ ਤਾਂ ਪਤਾ ਲੱਗਦਿਆ ਹੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀ ਮਹਿਲ ਕਲਾਂ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾ ਕੇ ਭਗਵੰਤ ਮਾਨ ਨੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਆਉਦੀਆਂ ਚੋਣਾਂ ’ਚ ਪੰਜਾਬ ਦੇ ਸਿੱਖ ਮਾਨ ਨੂੰ ਮੂੰਹ ਨਹੀ ਲਾਉਣਗੇ। ਬਾਕਸ-- ਬੰਦ ਕੀਤਾ ਗੁਰਦੁਆਰਾ ਸਾਹਿਬ ਦਾ ਮੇਨ ਗੇਟ ਜਿੱਥੇ ਭਗਵੰਤ ਮਾਨ ਦੇ ਆਉਣ ਨੂੰ ਲੈ ਕੇ ਪੂਰਾ ਦਿਨ ਮਹਿਲ ਕਲਾਂ ਪੁਲਿਸ ਛਾਉਣੀ ਬਣਿਆ ਰਿਹਾ, ਉਥੇ 70 ਸਾਲਾਂ ਵਿੱਚ ਪਹਿਲੀ ਵਾਰ ਬਦਲਾਅ ਦੀ ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਦੇ ਗੇਟ ਬੰਦ ਕਰ ਕੇ ਰਹਿਰਾਸ ਸਮੇਂ ਦਰਬਾਰ ਸਾਹਿਬ ਪੁੱਜੀਆਂ ਸੰਗਤਾਂ ਨੂੰ ਪਰੇਸ਼ਾਨ ਕੀਤਾ ਗਿਆ। ਇਸ ’ਤੇ ਪਿੰਡ ਵਾਸੀਆਂ ਨੇ ਜਦੋ ਇਤਰਾਜ਼ ਪ੍ਰਗਟ ਕੀਤਾ ਤਾਂ ਪੁਲਸ ਵੱਲੋਂ ਗੇਟ ਖੋਲ੍ਹਿਆ ਗਿਆ।