ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਸੰਗਰੂਰ ਨੂੰ ਬਣਾਇਆ ਜਾਵੇਗਾ ਸਕੇਟਿੰਗ ਹੱਬ; ਹਰ ਸਾਲ ਖਿਡਾਰੀ ਜਿੱਤ ਰਹੇ ਨੇ 70 ਤੋਂ 80 ਕੌਮੀ ਮੈਡਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਿਤ ਕਰ ਰਹੀ ਹੈ, ਤਾਂ ਜੋ ਇੱਥੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਕੌਮੀ ਤਗ਼ਮੇ ਜਿੱਤ ਰਹੇ ਹਨ ਅਤੇ ਧੂਰੀ ਵਿੱਚ ਇੱਕ ਹੋਰ ਵਿਸ਼ਵ ਪੱਧਰੀ ਸਕੇਟਿੰਗ ਟਰੈਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੀ ਅਗਵਾਈ ਪੰਜਾਬੀ ਕਰ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕਰਨ, ਤਾਂ ਜੋ ਉਹ ਦੇਸ਼ ਦਾ ਨਾ
Publish Date: Tue, 13 Oct 2026 09:32 AM (IST)
Updated Date: Tue, 13 Oct 2026 09:33 AM (IST)
ਜਸਵੀਰ ਸਿੰਘ\ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਿਤ ਕਰ ਰਹੀ ਹੈ, ਤਾਂ ਜੋ ਇੱਥੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਕੌਮੀ ਤਗ਼ਮੇ ਜਿੱਤ ਰਹੇ ਹਨ ਅਤੇ ਧੂਰੀ ਵਿੱਚ ਇੱਕ ਹੋਰ ਵਿਸ਼ਵ ਪੱਧਰੀ ਸਕੇਟਿੰਗ ਟਰੈਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੀ ਅਗਵਾਈ ਪੰਜਾਬੀ ਕਰ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕਰਨ, ਤਾਂ ਜੋ ਉਹ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਦੋ ਸਕੇਟਿੰਗ ਟਰੈਕ ਹਨ ਅਤੇ ਧੂਰੀ ਵਿੱਚ ਇੱਕ ਹੋਰ ਸ਼ਾਨਦਾਰ ਸਕੇਟਿੰਗ ਟਰੈਕ ਵਿਕਸਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ 1,790 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਚੱਲ ਰਿਹਾ ਹੈ, ਜਿਸ ਵਿੱਚ ਲੱਖਾਂ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਉੱਭਰ ਰਹੀ ਖੇਡ ਪ੍ਰਤਿਭਾ ਦੀ ਪਛਾਣ ਕਰਨਾ ਅਤੇ ਉਸ ਨੂੰ ਨਿਖਾਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡਾਂ ਵਿੱਚ ਆਪਣੇ ਸੁਪਨੇ ਪੂਰੇ ਕਰਨ ਲਈ ਮੰਚ ਪ੍ਰਦਾਨ ਕਰ ਰਹੀਆਂ ਹਨ। ਅਸੀਂ ਪਿੰਡਾਂ ਵਿੱਚ 3,000 ਤੋਂ ਵੱਧ ਖੇਡ ਮੈਦਾਨ ਵੀ ਵਿਕਸਿਤ ਕਰ ਰਹੇ ਹਾਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਅਨੁਸ਼ਾਸਿਤ ਜੀਵਨਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪਿੰਡਾਂ ਵਿੱਚ ਜਿਮ ਸਥਾਪਤ ਕੀਤੇ ਜਾ ਰਹੇ ਹਨ। ਇਸ ਮੌਕੇ ਲੜਕਿਆਂ ਅਤੇ ਲੜਕੀਆਂ ਦੇ ਪ੍ਰਦਰਸ਼ਨੀ ਸਪੀਡ-ਸਕੇਟਿੰਗ ਮੁਕਾਬਲੇ ਵੀ ਕਰਵਾਏ ਗਏ।
ਖੇਡਾਂ ’ਚ ਦਹਾਕਿਆਂ ਤੋਂ ਸ਼ਾਨਦਾਰ ਯੋਗਦਾਨ ਪਾ ਰਿਹਾ ਹੈ ਪੰਜਾਬ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕਈ ਦਹਾਕਿਆਂ ਤੋਂ ਭਾਰਤੀ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ। ਅੱਜ ਹਰਮਨਪ੍ਰੀਤ ਸਿੰਘ ਭਾਰਤੀ ਪੁਰਸ਼ ਹਾਕੀ ਟੀਮ ਦੀ ਅਗਵਾਈ ਕਰ ਰਹੇ ਹਨ, ਸ਼ੁਭਮਨ ਗਿੱਲ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਹਨ, ਹਰਮਨਪ੍ਰੀਤ ਕੌਰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਅਗਵਾਈ ਕਰ ਚੁੱਕੇ ਹਨ, ਗੁਰਪ੍ਰੀਤ ਸਿੰਘ ਸੰਧੂ ਭਾਰਤੀ ਪੁਰਸ਼ ਫੁੱਟਬਾਲ ਟੀਮ ਦੀ ਅਗਵਾਈ ਕਰ ਰਹੇ ਹਨ ਅਤੇ ਪਲਪ੍ਰੀਤ ਸਿੰਘ ਬਰਾੜ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਰਹਿ ਚੁੱਕੇ ਹਨ। ਇਹ ਪੰਜਾਬ ਦੀ ਅਥਾਹ ਖੇਡ ਪ੍ਰਤਿਭਾ ਨੂੰ ਦਰਸਾਉਂਦਾ ਹੈ ਅਤੇ ਸਾਡੀ ਸਰਕਾਰ ਚੈਂਪੀਅਨਾਂ ਦੀ ਅਗਲੀ ਪੀੜ੍ਹੀ ਨੂੰ ਤਿਆਰ ਕਰਨ ਲਈ ਵਚਨਬੱਧ ਹੈ।