ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਾਜਪਾ ਵਰਕਰਾਂ ਨੇ ਕੀਤਾ ਸਵਾਗਤ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਾਜਪਾ ਵਰਕਰਾਂ ਨੇ ਕੀਤਾ ਸਵਾਗਤ
Publish Date: Wed, 04 Feb 2026 06:19 PM (IST)
Updated Date: Wed, 04 Feb 2026 06:23 PM (IST)

ਹਰਜੀਤ ਸਿੰਘ, ਪੰਜਾਬੀ ਜਾਗਰਣ ਖਨੌਰੀ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਖਨੌਰੀ ਪਹੁੰਚਣ ’ਤੇ ਭਾਜਪਾ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲਗਾਤਾਰ ਹੀ ਰਿਕਾਰਡ ਤੋੜ ਵਿਕਾਸ ਕਾਰਜ ਹੋ ਰਹੇ ਹਨ ਤੇ ਜੋ ਅੱਗੇ ਵੀ ਲਗਾਤਾਰ ਹੁੰਦੇ ਰਹਿਣਗੇ। ਉਨ੍ਹਾਂ ਦਾ ਖਨੌਰੀ ਟੋਲ ਪਲਾਜ਼ਾ ਪਹੁੰਚਣ ਤੇ ਖਨੌਰੀ ਅਤੇ ਪਾਤੜਾਂ ਭਾਜਪਾ ਇਕਾਈ ਦੇ ਆਗੂਆਂ ਨੇ ਭਾਜਪਾ ਜ਼ਿਲ੍ਹਾ ਪਟਿਆਲਾ ਦੇ ਵਾਈਸ ਪ੍ਰਧਾਨ ਸੋਨੂ ਮਿੱਤਲ ਦੀ ਅਗਵਾਈ ’ਚ ਸਵਾਗਤ ਕੀਤਾ। ਇਸ ਮੌਕੇ ਕ੍ਰਿਸ਼ਨ ਅਡਵਾਨੀ, ਭੂਸ਼ਣ ਗੋਇਲ ਜਨਰਲ ਸਕੱਤਰ, ਰਜਤ ਕਾਂਸਲ, ਜਗਜੀਤ ਗੋਠਵਾਲ, ਰਾਹੁਲ ਚੌਧਰੀ, ਅੰਕਸ਼ ਗੋਇਲ ਅਤੇ ਕਲਬੂਸ਼ਨ ਗੋਇਲ ਮੌਜੂਦ ਸਨ। ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਿੱਚ ਦੇਸ਼ ਹਰ ਪੱਖੋਂ ਹੀ ਲਗਾਤਾਰ ਤਰੱਕੀ ਦੀਆਂ ਨਵੀਆਂ ਸ਼ਿਖਰਾਂ ਨੂੰ ਛੂੰਹਦਾ ਜਾ ਰਿਹਾ ਹੈ ਤੇ ਆਉਣ ਵਾਲੇ ਸਮੇਂ ਵਿੱਚ ਇਹ ਇੱਕ ਵੱਡੀ ਸ਼ਕਤੀ ਵਜੋਂ ਉਭਰੇਗਾ। ਇਸ ਮੌਕੇ ਉਨ੍ਹਾਂ ਭਾਜਪਾ ਜ਼ਿਲ੍ਹਾ ਪਟਿਆਲਾ ਦੇ ਵਾਈਸ ਪ੍ਰਧਾਨ ਸੋਨੂ ਮਿੱਤਲ ਨੂੰ ਥਾਪੜਾ ਦਿੰਦਿਆਂ ਕਿਹਾ ਕੀ ਤਕੜੇ ਹੋ ਜਾਵੋ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆ ਰਹੀ ਹੈ, ਤੁਸੀਂ ਘਰ ਘਰ ਲੋਕਾਂ ਤੱਕ ਪਹੁੰਚ ਕਰੋ ਅਤੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਓ। ਇਸ ਮੌਕੇ ਭਾਜਪਾ ਜਿਲਾ ਪਟਿਆਲਾ ਦੇ ਵਾਈਸ ਪ੍ਰਧਾਨ ਸੋਨੂ ਮਿੱਤਲ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਘਰ-ਘਰ ਜਾ ਕੇ ਲੋਕਾਂ ਤਕ ਇਹ ਆਵਾਜ਼ ਬਚਾਉਣਗੇ ਕਿ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਦੇਸ਼ ਬਹੁਤ ਵਿਕਾਸ ਜਾਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਪੰਜਾਬ ਦਾ ਗੁਆਂਢੀ ਸੂਬਾ ਹਰਿਆਣਾ ਵੀ ਦੇਸ਼ ਦੇ ਪ੍ਰਮੁੱਖ ਸੂਬਿਆਂ ਵਿੱਚੋਂ ਇੱਕ ਗਿਣਿਆ ਜਾਣ ਲੱਗਾ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਪ੍ਰੇਰਿਤ ਕਰਾਂਗੇ।