- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਕ ਓਂਕਾਰ ਸਕੂਲ ’ਚ ਮਨਾਇਆ ਬਾਲ ਦਿਵਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਇੱਕ ਓਂਕਾਰ ਕਾਨਵੈਂਟ ਸਕੂਲ ਜਲੂਰ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ.ਨਿਰੰਜਨ ਸਿੰਘ ਸਰਾਓ ਨੇ ਸ਼ਿਰਕਤ ਕਰਦਿਆਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਵੱਲੋਂ ਕੇਕ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ ਗਿੱਧਾ, ਭੰਗੜਾ, ਗੀਤ-ਸੰਗੀਤ ਅਤੇ ਡਾਂਸ ਵਰਗੀਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਦੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਲੜਕੀਆਂ ਅਤੇ ਲੜਕਿਆਂ ਵਾਸਤੇ ਵਿਸ਼ੇਸ਼ ਫੈਸ਼ਨ ਸ਼ੋਅ ਦਾ ਵੀ ਪ੍ਰਬੰਧ ਕੀਤਾ ਗਿਆ।ਛੋਟੇ ਬੱਚਿਆਂ ਲਈ ਰਿੰਗ ਗੇਮ, ਸ਼ੂਟਿੰਗ ਗੇਮ, ਬੈਲੂਨ ਗੇਮ ਅਤੇ ਇਨਾਮ ਜਿੱਤਣ ਵਾਲੀਆਂ ਹੋਰ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਡਾਂਸ ਰਾਹੀਂ ਆਪਣੀ ਪ੍ਰਤਿਭਾ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਰੇ ਅਧਿਆਪਕਾਂ ਨੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਇਨਾਮ ਅਤੇ ਤੋਹਫ਼ੇ ਵੰਡੇ> ਚੇਅਰਮੈਨ ਡਾ. ਨਿਰੰਜਨ ਸਿੰਘ ਸਰਾਓ ਵੱਲੋਂ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੱਤੀ।