- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨ ਗੰਗਾ ਸਕੂਲ ’ਚ ਮਨਾਇਆ ਬਾਲ ਦਿਵਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਗਿਆਨ ਗੰਗਾ ਇੰਟਰਨੈਸ਼ਨਲ ਸਕੂਲ, ਬਲਰਾਂ ਵਿਖੇ ਬਾਲ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕੀਤੀ। ਅਧਿਆਪਕਾਂ ਵੱਲੋਂ ਬੱਚਿਆਂ ਲਈ ਨਾਚ, ਗਾਇਨ, ਭਾਸ਼ਣ ਅਤੇ ਕਵਿਤਾ ਪਾਠ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਅਧਿਆਪਕਾਂ ਦੀਆਂ ਇਨ੍ਹਾਂ ਪੇਸ਼ਕਾਰੀਆਂ ਨੂੰ ਲੈਕੇ ਸਕੂਲ ਦਾ ਵਿਹੜਾ ਤਾੜੀਆਂ ਦੀ ਗੂੰਜ ਨਾਲ ਭਰ ਗਿਆ। ਇਸ ਸਮੇ ਵਿਦਿਆਰਥੀਆਂ ਲਈ ‘ਪ੍ਰਤਿਭਾ ਖੋਜ ਸਮਾਗਮ’ ਕਰਵਾਇਆ ਗਿਆ। ਇਸ ਅਧੀਨ ਚਿੱਤਰਕਲਾ ਅਤੇ ਹੱਥ ਕਲਾ, ਨਾਚ, ਗਾਇਨ ਅਤੇ ਭੇਸ-ਭੂਸ਼ਾ ਨਾਲ ਸਬੰਧਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਸਮੂਹ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਮੌਜੂਦ ਹੁੰਦੀ ਹੈ। ਅਜਿਹੇ ਮੰਚ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣਨ, ਨਿਖਾਰਨ ਅਤੇ ਸਾਹਮਣੇ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਦੀ ਖੁਸ਼ੀ ਨੂੰ ਹੋਰ ਵਧਾਉਣ ਲਈ ਸਮੂਹ ਵਿਦਿਆਰਥੀਆਂ ਨੂੰ ਚਾਕਲੇਟਾਂ ਵੀ ਵੰਡੀਆਂ ਗਈਆਂ।