ਸਿਵਲ ਸਰਜਨ ਡਾ. ਹਰੀਪਾਲ ਸਿੰਘ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤ ਦੌਰਾ
ਸਿਵਲ ਸਰਜਨ ਡਾ. ਹਰੀਪਾਲ ਸਿੰਘ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤ ਦੌਰਾ
Publish Date: Tue, 13 Jan 2026 04:41 PM (IST)
Updated Date: Wed, 14 Jan 2026 04:01 AM (IST)

ਐਮਰਜੈਂਸੀ ਸਮੇਤ ਵੱਖ-ਵੱਖ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਵੱਲੋਂ ਬੀਤੇ ਦਿਨੀ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਤਪਾ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਡਾ. ਹਰੀਪਾਲ ਸਿੰਘ ਨੇ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ, ਫਾਰਮੇਸੀ ਆਦਿ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲ-ਬਾਤ ਵੀ ਕੀਤੀ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਤਸੱਲੀ ਪ੍ਰਗਟ ਕੀਤੀ ਗਈ। ਇਸ ਉਪਰੰਤ ਸਿਵਲ ਸਰਜਨ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕੀਤੀ ਗਈ ਤੇ ਸਾਰਿਆਂ ਨੂੰ ਸਮੇਂ ਦੀ ਪਾਬੰਧੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਲੋਕ ਹਿੱਤ ਵਿੱਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਗੁਰਸਾਗਰਦੀਪ ਸਿੰਘ, ਡਾ. ਸ਼ਿਖਾ ਅਗਰਵਾਲ ਡਾ. ਜਸਵੀਰ ਕੌਰ, ਜੂਨੀਅਰ ਸਹਾਇਕ ਬੂਟਾ ਸਿੰਘ, ਨਰਸਿੰਗ ਸਿਸਟਰ ਪਰਮਜੀਤ ਕੌਰ, ਸਵਰਨ ਕੌਰ, ਐਸ.ਆਈ ਰਣਜੀਵ ਕੁਮਾਰ, ਮ.ਪ.ਹ.ਵ ਗਗਨਦੀਪ ਸਿੰਘ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜਰ ਸੀ।