- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ ਅਤੇ ਹੈਪੀ ਨਮੋਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਰਾਜ ਦੌਰਾਨ ਖਨੌਰੀ ਅਤੇ ਸ਼ੰਭੂ ਬਾਰਡਰਾਂ ਤੋਂ ਪੁਲਿਸ ਦੇ ਨੱਕ ਹੇਠ ਲੁੱਟਿਆ ਸਮਾਨ ਵਾਪਿਸ ਕਰਵਾਉਣ ਤੋਂ ਕਿਨਾਰਾ ਕਰ ਰਹੀ ਹੈ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ। ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਕਸਬਾ ਲੌਂਗੋਵਾਲ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਵਾਲ ਪੁੱਛਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਜਬਰੀ ਰੋਕਿਆ। ਰੋਹ ’ਚ ਆਏ ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਸੂਬੇ ਦੀ ਸਰਕਾਰ ਪੁਲਸੀਆ ਜ਼ੋਰ ਤੇ ਹੱਕ ਮੰਗਦੇ ਕਿਸਾਨਾਂ ਦੀ ਜ਼ੁਬਾਨਬੰਦੀ ਕਰ ਰਹੀ ਹੈ।