- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਲੱਬ ਵੱਲੋਂ ਬਾਜ਼ਾਰ ’ਚ ਬੂਟੇ ਵੰਡ ਕੇ ਹਰੀ ਦੀਵਾਲੀ ਮਨਾਉਣ ਦਾ ਫੈਸਲਾ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਜਿਉਂਦੇ ਜੀਅ ਖੂਨਦਾਨ ਅਤੇ ਮਰਨ ਉਪਰੰਤ ਅੱਖਾਂ ਦਾਨ ਦੇ ਉਦੇਸ਼ ਨਾਲ ਕਾਰਜਸ਼ੀਲ ਸਮਾਜ ਸੇਵੀ ਸੰਸਥਾ ਵਿਗਿਆਨਕ ਅਤੇ ਵੈਲਫੇਅਰ ਕਲੱਬ ਅਮਰਗੜ੍ਹ ਦੀ ਅਹਿਮ ਮੀਟਿੰਗ ਕਲੱਬ ਪ੍ਰਧਾਨ ਅਮਰੀਕ ਸਿੰਘ ਮਾਨਾਂ ਦੀ ਅਗਵਾਈ ਹੇਠ ਅਮਰਗੜ੍ਹ ਹੋਈ। ਇਸ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਕਲੱਬ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅਲੀਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਲੱਬ ਵੱਲੋਂ ਹਰੀ ਦੀਵਾਲੀ ਮਨਾਈ ਜਾਵੇਗੀ। ਇਸ ਤਹਿਤ ਦੀਵਾਲੀ ਵਾਲੇ ਦਿਨ ਬਾਜ਼ਾਰ ਵਿੱਚ ਫੁੱਲਦਾਰ, ਫਲਦਾਰ ਅਤੇ ਛਾਂਦਾਰ ਬੂਟੇ ਵੰਡ ਕੇ ਲੋਕਾਂ ਅਤੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਜਾਵੇਗਾ।
ਕਲੱਬ ਦੇ ਸਰਪ੍ਰਸਤ ਡਾ. ਪਵਿੱਤਰ ਸਿੰਘ ਨੇ ਕਿਹਾ ਕਿ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਨੂੰ ਪਟਾਕੇ ਚਲਾ ਕੇ ਵਾਤਾਵਰਨ ਪ੍ਰਦੂਸ਼ਿਤ ਨਹੀਂ ਕਰਨਾ ਚਾਹੀਦਾ ਵਾਤਾਵਰਨ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਉਣ ਲਈ ਪਟਾਕਿਆਂ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੀ ਅਪੀਲ ਕੀਤੀ।