Tiranga Yatra : ਬਲਜੀਤ ਸਿੰਘ ਟਿੱਬਾ, ਸੰਗਰੂਰ : ਆਮ ਆਦਮੀ ਪਾਰਟੀ ਨੇ ਸ਼ਨਿੱਚਰਵਾਰ ਨੂੰ ਹਲਕਾ ਧੂਰੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ। 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਇਹ ਤਿਰੰਗਾ ਯਾਤਰਾ ਤਾਨੀਆ ਰੇਲਵੇ ਰੋਡ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਕੱਕੜਵਾਲ ਚੌਕ ਵਿਖੇ ਸਮਾਪਤ ਹੋਈ। ਇਸ ਮੌਕੇ ਲੋਕਾਂ ਦਾ ਉਤਸ਼ਾਹ ਦੇਖਣ ਯੋਗ ਸੀ।

ਇਸ ਦੌਰਾਨ ਲੋਕਾਂ ਨੇ ਤਿਰੰਗਾ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਬਾਜ਼ਾਰਾਂ 'ਚ ਸ਼ਾਨਦਾਰ ਸਵਾਗਤ ਕੀਤਾ | ਇਸ ਯਾਤਰਾ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਜਸਵੀਰ ਸਿੰਘ ਜੱਸੀ, ਦਲਵੀਰ ਸਿੰਘ ਸਤਿੰਦਰ ਸਿੰਘ ਚੱਠਾ, ਰਾਜਵੰਤ ਸਿੰਘ, ਡਾ: ਅਨਵਰ ਭਸੌਦ, ਅਨਿਲ ਮਿੱਤਲ, ਨਰੇਸ਼ ਸਿੰਗਲਾ, ਅਮਰਦੀਪ ਸਿੰਘ ਗੁਰਪ੍ਰੀਤ ਗਿੱਲ, ਹਰਪ੍ਰੀਤ ਮੀਮਸਾ ਅਤੇ ਹੋਰ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ |

Posted By: Seema Anand