ਸੀਐੱਮ ਵੱਲੋਂ ਧਾਰਮਿਕ ਸ਼ਖ਼ਸੀਅਤ ’ਤੇ ਤੰਜ ਕੱਸਣਾ ਮੰਦਭਾਗਾ : ਮੌੜ
ਸੀਐਮ ਵੱਲੋਂ ਧਾਰਮਿਕ ਸ਼ਖਸੀਅਤ ਤੇ ਤੰਜ ਕਸਣਾ ਮੰਦਭਾਗਾ: ਮੌੜ
Publish Date: Wed, 04 Feb 2026 04:40 PM (IST)
Updated Date: Wed, 04 Feb 2026 04:41 PM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਸ਼ੇਰਪੁਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਸਬੰਧੀ ਕੀਤੇ ਗਏ ਸਿੱਧੇ ਤੇ ਵਿਵਾਦਤ ਤੇ ਟਵੀਟ ਦੀ ਕਾਂਗਰਸ ਪਾਰਟੀ ਦੇ ਹਲਕਾ ਮਹਿਲ ਕਲਾਂ ਦੇ ਕੋਆਰਡੀਨੇਟਰ ਅਤੇ ਪੀਪੀਸੀਸੀ ਮੈਂਬਰ ਗੁਰਮੇਲ ਸਿੰਘ ਮੌੜ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਸੰਵਿਧਾਨਿਕ ਅਹੁਦੇ ’ਤੇ ਬੈਠੇ ਵਿਅਕਤੀ ਵੱਲੋਂ ਅਜਿਹੀ ਸ਼ਬਦਾਵਲੀ ਵਰਤਣੀ ਬੇਹੱਦ ਮੰਦਭਾਗੀ ਅਤੇ ਗੈਰ ਜਿੰਮੇਵਾਰਾਨਾ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਇੱਕ ਅਧਿਆਤਮਿਕ ਸੰਸਥਾ ਹੈ, ਜਿਸ ਨਾਲ ਪੰਜਾਬ ਹੀ ਨਹੀਂ ਸਗੋਂ ਦੇਸ਼ਾ-ਵਿਦੇਸ਼ਾਂ ਦੇ ਲੱਖਾਂ ਲੋਕਾਂ ਦੀ ਆਸਥਾ ਜੁੜੀ ਹੋਈ ਹੈ। ਡੇਰਾ ਬਿਆਸ ਨੇ ਹਮੇਸ਼ਾ ਹੀ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿਆਸੀ ਰੋਟੀਆਂ ਸੇਕਣ ਲਈ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਤੇ ਤੰਜ ਕੱਸਣਾ ਉਨ੍ਹਾਂ ਦੀ ਬੁਖਲਾਟ ਨੂੰ ਦਰਸਾਉਂਦਾ ਹੈ।