ਕਾਲਜ ਦੇ ਵਿਦਿਆਰਥੀਆਂ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਕਾਲਜ ਦੇ ਵਿਦਿਆਰਥੀਆਂ ਕੀਤਾ ਵੇਰਕਾ ਮਿਲਕ ਪਲਾਂਟ ਦਾ ਦੌਰਾ
Publish Date: Wed, 25 Feb 2026 05:06 PM (IST)
Updated Date: Wed, 25 Feb 2026 05:10 PM (IST)

ਲਹਿਰਾਗਾਗਾ : ਕੇਸੀਟੀ ਕਾਲਜ ਦੇ ਬੀਕਾਮ ਵਿਭਾਗ ਦੇ ਵਿਦਿਆਰਥੀਆਂ ਨੂੰ ਵੇਰਕਾ ਪਲਾਂਟ ਸੰਗਰੂਰ ਦਾ ਵਿਸ਼ੇਸ਼ ਸਿੱਖਿਆਤਮਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਵੱਖ-ਵੱਖ ਉਤਪਾਦਾਂ ਦੀ ਪ੍ਰੋਸੈਸਿੰਗ ਬਾਰੇ ਪ੍ਰਯੋਗਿਕ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਦੁੱਧ ਇਕੱਠੀ ਕਰਨ ਦੀ ਪ੍ਰਕਿਰਿਆ ਸਮੇਤ ਵੱਖ-ਵੱਖ ਪਹਿਲੂਆਂ ਤੋਂ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਵੇਰਕਾ ਪਲਾਂਟ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਦੁੱਧ ਦੇ ਉਤਪਾਦਾਂ ਦੀ ਤਿਆਰੀ, ਸਟੋਰੇਜ, ਵੰਡ ਪ੍ਰਣਾਲੀ ਅਤੇ ਮਾਰਕੀਟਿੰਗ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਉਦਯੋਗਿਕ ਮੈਨੇਜਮੈਂਟ, ਸਪਲਾਈ ਚੇਨ ਮੈਨੇਜਮੈਂਟ ਅਤੇ ਅਕਾਊਂਟਿੰਗ ਪ੍ਰਕਿਰਿਆਵਾਂ ਨਾਲ ਸਬੰਧਿਤ ਅਹਿਮ ਜਾਣਕਾਰੀ ਹਾਸਲ ਕੀਤੀ, ਜੋ ਕਿ ਬੀਕਾਮ ਦੇ ਵਿਦਿਆਰਥੀਆਂ ਲਈ ਭਵਿੱਖ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗੀ। ਇਸ ਦੌਰੇ ਦੀ ਅਗਵਾਈ ਬੀਕਾਮ ਵਿਭਾਗ ਦੀ ਮੁਖੀ ਰਾਜਵੀਰ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਦੇ ਨਾਲ ਕਾਲਜ ਸਟਾਫ ਮੈਂਬਰ ਰਾਜਦੀਪ ਸਿੰਘ, ਰਮਨਦੀਪ ਕੌਰ ਅਤੇ ਗਗਨਦੀਪ ਸਿੰਘ ਵੀ ਮੌਜੂਦ ਰਹੇ। ਵਿਦਿਆਰਥੀਆਂ ਨੇ ਵੀ ਇਸ ਦੌਰੇ ਨੂੰ ਰੁਚਿਕਰ ਅਤੇ ਗਿਆਨਵਰਧਕ ਦੱਸਦੇ ਹੋਏ ਕਾਲਜ ਪ੍ਰਬੰਧਨ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਰਾਮ ਗੋਪਾਲ ਗਰਗ, ਪ੍ਰਧਾਨ ਜਸਵੰਤ ਸਿੰਘ, ਸਰਪ੍ਰਸਤ ਸਤਵੰਤ ਸਿੰਘ ਆਦਿ ਮੌਜੂਦ ਸਨ।