
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਲੇਰਕੋਟਲਾ-ਲੁਧਿਆਣਾ ਰੋਡ ਤੇ ਕਾਰ ਅਤੇ ਪੇਕਅਪ ਗੱਡੀ ਦੀ ਹੋਈ ਟੱਕਰ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਲੁਧਿਆਣਾ ਮੁੱਖ ਮਾਰਗ ’ਤੇ ਸਥਾਨਕ ਨਰਸਰੀ ਨੇੜੇ ਐਤਵਾਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਅਤੇ ਇੱਕ ਮਹਿਲਾ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਤਿੰਨ ਕਾਰਾਂ ਨੁਕਸਾਨੀਆਂ ਗਈਆਂ।
ਜਾਣਕਾਰੀ ਅਨੁਸਾਰ ਭੋਜੋਵਾਲੀ ਵੱਲੋਂ ਆ ਰਹੀ ਇੱਕ ਸਵਿਫ਼ਟ ਕਾਰ ਅੱਗੇ ਜਾ ਰਹੀ ਪਿਕਅੱਪ ਗੱਡੀ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਦੇ ਚਾਲਕ ਵੱਲੋਂ ਅਚਾਨਕ ਬਰੇਕ ਲਾਉਣ ਕਾਰਨ ਪਿੱਛੋਂ ਆ ਰਹੀ ਸਵਿਫ਼ਟ ਕਾਰ ਉਸ ਵਿੱਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਵਿਫ਼ਟ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਵਿੱਚ ਸਵਾਰ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਮਾਲੇਰਕੋਟਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਸ ਦੌਰਾਨ ਪਿੱਛੋਂ ਆ ਰਹੀਆਂ ਹੋਰ ਕਾਰਾਂ ਵੀ ਆਪਸ ਵਿੱਚ ਟਕਰਾ ਗਈਆਂ, ਜਿਸ ਕਾਰਨ ਤਿੰਨ ਕਾਰਾਂ ਨੁਕਸਾਨੀਆਂ ਗਈਆਂ। ਮੌਕੇ ’ਤੇ ਮੌਜੂਦ ਕਾਰ ਚਾਲਕਾਂ ਨੇ ਦੋਸ਼ ਲਾਇਆ ਕਿ ਪਿਕਅੱਪ ਚਾਲਕ ਵੱਲੋਂ ਅਚਾਨਕ ਬਰੇਕ ਲਾਉਣ ਕਾਰਨ ਇਹ ਹਾਦਸਾ ਵਾਪਰਿਆ, ਜਦਕਿ ਪਿਕਅੱਪ ਚਾਲਕ ਦਾ ਕਹਿਣਾ ਸੀ ਕਿ ਹਾਦਸਾ ਪਿੱਛੋਂ ਕਾਰ ਵੱਜਣ ਕਾਰਨ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਐੱਫ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।