- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲ ਵੈਨ ਤੇ ਮੋਟਰਸਾਈਕਲ ਦੀ ਟੱਕਰ, ਸਾਬਕਾ ਫੌਜੀ ਦੀ ਮੌਤ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਲਹਿਰਾ–ਸੁਨਾਮ ਮੁਖ ਰੋਡ ’ਤੇ ਇੱਕ ਨਿੱਜੀ ਸਕੂਲ ਦੀ ਵੈਨ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿੱਚ ਸਾਬਕਾ ਫੌਜੀ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਸੰਗਰੂਰ ਰੈਫਰ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਖੋਖਰ ਖੁਰਦ ਦੇ ਸਰਪੰਚ ਬਲਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਰਣਧੀਰ ਸਿੰਘ ਫੌਜੀ ਮੋਟਰਸਾਈਕਲ ’ਤੇ ਦੋ ਔਰਤਾਂ ਨਾਲ ਲਹਿਰਾਗਾਗਾ ਵੱਲ ਜਾ ਰਹੇ ਸਨ। ਇਹ ਦੋਵੇਂ ਔਰਤਾਂ ਮਨਰੇਗਾ ਤਹਿਤ ਲਹਿਰਾ ਵਿਖੇ ਕੰਮ ਕਰਦੀਆਂ ਦੱਸੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਨਿੱਜੀ ਸਕੂਲ ਦੀ ਵੈਨ ਨਾਲ ਹੋਏ ਹਾਦਸੇ ਵਿੱਚ ਰਣਧੀਰ ਸਿੰਘ ਫੌਜੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਏਐੱਸਆਈ ਸੱਤਪਾਲ ਸਿੰਘ ਨੇ ਦੱਸਿਆ, ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਨਾਲ ਸਬੰਧਤ ਵਾਹਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਲਹਿਰਾ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਮਨਿੰਦਰ ਸਿੰਘ ਦੇ ਬਿਆਨਾਂ ਮੁਤਾਬਕ ਡਰਾਈਵਰ ਸੋਨੀ ਸਿੰਘ ਵਾਸੀ ਗੋਬਿੰਦਗੜ੍ਹ ਜੇਜੀਆਂ ਅਤੇ ਸਕੂਲ ਵੈਨ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।