ਕਰਨਲ ਸਕੂਲ ਏਐੱਨਐੱਮ ਦਾ ਨਤੀਜਾ ਰਿਹਾ ਸੌ ਫ਼ੀਸਦੀ
ਕਰਨਲ ਸਕੂਲ ਏਐਨਐਮ ਦਾ ਨਤੀਜਾ ਸੌ ਫੀਸਦੀ ਰਿਹਾ
Publish Date: Wed, 11 Feb 2026 04:24 PM (IST)
Updated Date: Wed, 11 Feb 2026 04:26 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕਰਨਲ ਸਕੂਲ ਆਫ ਨਰਸਿੰਗ ਚੂੜਲ ਕਲਾਂ ਦੇ ਏਐੱਨਐੱਮ ਦੁਸਰੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ। ਐਲਾਨੇ ਗਏ ਨਤੀਜਿਆਂ ਸਬੰਧੀ ਮੈਨੇਜਿੰਗ ਡਾਇਰੈਕਟਰ ਨਰੇਸ਼ ਰਾਠੀ ਨੇ ਦੱਸਿਆ ਕਿ ਇਸ ਸਾਲ ਪਹਿਲਾ ਸਥਾਨ ਜਸਪ੍ਰੀਤ ਕੌਰ, ਦੂਜਾ ਗੁਰਮੀਤ ਕੌਰ, ਗੀਤਾ ਰਾਣੀ ਅਤੇ ਤੀਸਰਾ ਸਥਾਨ ਨਿਰਮਲਾ ਨੇ ਪ੍ਰਾਪਤ ਕਰ ਕੇ ਸੰਸਥਾ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ। ਇਸ ਤੋਂ ਇਲਾਵਾ ਸਮੂਹ ਵਿਦਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਨਰੇਸ਼ ਰਾਠੀ ਨੇ ਕਿਹਾ ਕਿ ਸਾਡੇ ਸਟਾਫ ਵੱਲੋਂ ਬੱਚਿਆਂ ਨੂੰ ਖੇਡਾਂ ਦੇ ਨਾਲ-ਨਾਲ ਸਖਤ ਮਿਹਨਤ ਵੀ ਕਰਵਾਈ ਜਾਂਦੀ ਹੈ ਤਾਂ ਜੋ ਬੱਚੇ ਇੱਕ ਦਿਨ ਨੌਕਰੀ ਲੱਗ ਕੇ ਆਪਣੇ ਪੈਰਾਂ ’ਤੇ ਖਲੋ ਸਕਣ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸੇਵਾਮੁਕਤ ਕਰਨਲ ੳਪੀ ਰਾਠੀ, ਮੈਨੇਜਿੰਗ ਡਾਇਰੈਕਟਰ ਨਰੇਸ਼ ਰਾਠੀ, ਪ੍ਰਿੰਸੀਪਲ ਹਰਜੀਤ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿੱਚ ਹੋਰ ਅੱਗੇ ਵੱਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।