ਕੰਪਿਊਟਰ ਅਧਿਆਪਕ 14 ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ
ਸਰਕਾਰੀ ਸਹੂਲਤਾਂ ਤੋਂ ਵਾਂਝੇ ਕੰਪਿਊਟਰ ਅਧਿਆਪਕ 14 ਫਰਵਰੀ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ
Publish Date: Thu, 05 Feb 2026 05:17 PM (IST)
Updated Date: Fri, 06 Feb 2026 04:05 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 14 ਫਰਵਰੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਬਰਨਾਲਾ ਪ੍ਰਧਾਨ ਪ੍ਰਦੀਪ ਕੁਮਾਰ ਤੇ ਸਿਕੰਦਰ ਸਿੰਘ ਸੂਬਾ ਮੀਤ ਪ੍ਰਧਾਨ ਨੇ ਸਾਂਝੇ ਤੌਰ ’ਤੇ ਪ੍ਰੈਸ ਨੂੰ ਦਿੱਤੀ ਗਈ ਕਿ ਕੰਪਿਊਟਰ ਅਧਿਆਪਕ ਪ੍ਰਤੀ ਆਪਣਾਏ ਜਾ ਰਹੇ ਭੇਦ ਭਾਵ ਦੇ ਵਤੀਰੇ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ ਕਿ ਗੈਰ-ਵਿੱਦਿਅਕ ਕੰਮਾਂ ਲਈ ਸਰਕਾਰੀ ਟੈਗ ਤੇ ਸਹੂਲਤਾਂ ਦੇਣ ਸਮੇਂ ਕਿ ਸੁਸਾਇਟੀ ਦਾ ਹਵਾਲਾ ਦੇ ਰੱਖਿਆ ਜਾ ਰਿਹਾ ਹੈ ਸਹੂਲਤਾਂ ਤੋਂ ਵਾਂਝੇ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਲਗਭਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਤੇ ਵਿੱਤ ਵਿਭਾਗ ਦੇ ਆਲਾ ਅਫਸਰਾਂ ਨਾਲ ਜੱਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ’ਚ ਜੱਥੇਬੰਦੀ ਦੇ ਪੱਲੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਪਾਇਆ ਭਾਵੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ ’ਚ ਸਿਵਲ ਸੇਵਾਵਾਂ ਦੇ ਨਿਯਮ ਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾ ਲਾਗੂ ਕਰਨ ਦਾ ਐਲਾਨ ਅਖਵਾਰਾਂ, ਸੋਸ਼ਲ ਮੀਡੀਆਂ ਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਕਈ ਵਾਰ ਕੀਤਾ ਗਿਆ ਸੀ। ਇਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਜਥੇਬੰਦੀ ਵੱਲੋਂ ਸਪੱਸਟ ਕਰ ਦਿੱਤਾ ਗਿਆ ਹੈ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰ ਕੇ ਲਾਗੂ ਨਹੀਂ ਕਰਦੀ ਤਾਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ ਵਿਚ ਪਹੁੰਚ ਕੇ ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕ ਤੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ ਜੱਥੇਬੰਦੀ ਵੱਲੋਂ 14 ਫਰਵਰੀ ਨੂੰ ਸੰਗਰੂਰ ਵਿਖੇ ਹਰਪਾਲ ਸਿੰਘ ਚੀਮਾ -ਵਿੱਤ ਮੰਤਰੀ ਪੰਜਾਬ ਦੀ ਕੋਠੀ ਘਿਰਾਓ ਕੀਤਾ ਜਾਵੇਗਾ। ਇਸ ਦੀ ਪੂਰਨ ਰੂਪ ਵਿਚ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜੱਥੇਬੰਦੀ ਦੇ ਆਗੂਆਂ ਨੇ ਸਪੱਸਟ ਕੀਤਾ ਕਿ 14 ਫਰਵਰੀ 2026 ਦੀ ਰੈਲੀ ਦੌਰਾਨ ਸੂਬਾ ਕਮੇਟੀ, ਜ਼ਿਲ੍ਹਾ ਕਮੇਟੀਆਂ ਤੇ ਪੰਜਾਬ ਭਰ ’ਚ ਕੰਪਿਊਟਰ ਅਧਿਆਪਕ ਸ਼ਾਮਲ ਹੋਣਗੇ।