- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰ੍ਹਦੇ ਮੀਂਹ ’ਚ ਕੰਪਿਊਟਰ ਅਧਿਆਪਕਾਂ ਕੀਤਾ ਰੋਸ ਪ੍ਰਦਰਸ਼ਨ

ਡੀਸੀ ਦਫ਼ਤਰ ਦੇ ਬਾਹਰ ਪੱਕੇ ਧਰਨੇ ਦਾ 22ਵਾਂ ਦਿਨ
ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਡੀਸੀ ਦਫਤਰ ਅੱਗੇ ਪਿਛਲੇ 22 ਦਿਨਾਂ ਤੋ ਪੱਕੇ ਧਰਨੇ ਤੇ ਬੈਠੇ ਕੰਪਿਊਟਰ ਅਧਿਆਪਕਾਂ ਨੇ ਐਤਵਾਰ ਨੂੰ ਵਰ੍ਹਦੇ ਦੌਰਾਨ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਕੰਪਿਊਟਰ ਟੀਚਰ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸੱਤ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਤਾ ਦੇ ਸਿਖਰ ’ਤੇ ਬੈਠੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਕਹਿਣੀ ਅਤੇ ਕਰਨੀ ਵਿੱਚ ਫ਼ਰਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਹੱਕੀ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ, ਪਰ 2022 ਵਿੱਚ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਇਨ੍ਹਾਂ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਗਿਆ। ਇਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ 2022 ਵਿੱਚ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਵਾਅਦਾ ਵੀ ਵਫ਼ਾ ਨਹੀਂ ਹੋਇਆ।
ਸਟੇਟ ਕਮੇਟੀ ਮੈਂਬਰ ਨਰਦੀਪ ਸ਼ਰਮਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੀਆਂ ਨਿਰਧਾਰਤ ਮੀਟਿੰਗਾਂ ਦੌਰਾਨ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ, ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਲਖਵੀਰ ਸਿੰਘ, ਰਣਜੀਤ ਕੁਮਾਰ, ਸ਼ਸ਼ੀ ਕਾਠ, ਕਰਮਜੀਤ ਸਿੰਘ, ਜਗਦੀਪ ਸਿੰਘ, ਮਹਿੰਦਰ ਕੁਮਾਰ, ਬਿਕਰਮਜੀਤ ਸਿੰਘ, ਕੁਲਦੀਪ ਸਿੰਘ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਹਰਬੀਰ ਸਿੰਘ, ਪਰਵੀਨ ਕੁਮਾਰ, ਸਚਿਨ ਕੁਮਾਰ, ਲਖਵੰਤ ਸਿੰਘ, ਗਿਰੀ ਰਾਜ, ਮਨਿੰਦਰ ਸਿੰਘ, ਸੁਨੀਲ ਕੁਮਾਰ, ਮਨੀਸ਼ਾ ਸੋਢੀ, ਮਮਤਾ ਰਾਣੀ, ਸੁਖਵੀਰ ਕੌਰ, ਜਸਵਿੰਦਰ ਕੌਰ, ਦੀਪਤੀ, ਪਰਮਜੀਤ ਕੌਰ, ਪਰਮਿੰਦਰ ਕੌਰ, ਰੀਤੂ ਰਾਜ, ਦਲਜੀਤ ਕੌਰ, ਅਕ੍ਰਿਤੀ, ਅਰੁਣਾ ਜੈਨ ਅਤੇ ਮਨਜੋਤ ਕੌਰ ਹਾਜ਼ਰ ਸਨ।