ਕੰਪਿਊਟਰ ਅਧਿਆਪਕ ਯੂਨੀਅਨ ਆਗੂ ਨੇ ਸੌਂਪਿਆ ਮੰਗ ਪੱਤਰ
ਕੰਪਿਊਟਰ ਅਧਿਆਪਕ ਯੂਨੀਅਨ ਆਗੂ ਨੇ ਸੌਂਪਿਆ ਮੰਗ ਪੱਤਰ
Publish Date: Mon, 02 Feb 2026 06:11 PM (IST)
Updated Date: Tue, 03 Feb 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਕੰਪਿਊਟਰ ਅਧਿਆਪਕ ਯੂਨੀਅਨ ਬਰਨਾਲਾ ਵੱਲੋਂ ਕੰਪਿਊਟਰ ਅਧਿਆਪਕ ਸਾਥੀਆਂ ਦੀਆਂ ਡਿਊਟੀਆਂ ਜੋ ਕਿ ਪ੍ਰੀਖਿਆਵਾਂ ਦੇ ਦਿਨਾਂ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਆਈਆਂ ਹਨ, ਇਸ ਦੇ ਵਿਰੋਧ ’ਚ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਏਡੀਸੀ ਬਰਨਾਲਾ ਰਾਹੀਂ ਮੰਗ ਪੱਤਰ ਦਿੱਤਾ ਗਿਆ ਤੇ ਕਿਹਾ ਗਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਲਾਉਣ ਤੋਂ ਗਰੇਜ ਕੀਤਾ ਜਾਵੇ ਤਾਂ ਜੋ ਸਕੂਲਾਂ ’ਚ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਇਸ ਮੌਕੇ ਏਡੀਸੀ ਵੱਲੋਂ ਉਕਤ ਡਿਊਟੀਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਵਫ਼ਦ ’ਚ ਪ੍ਰਦੀਪ ਕੁਮਾਰ ਤਰਸੇਮ ਸਿੰਘ, ਵਿਪੁਲ ਕੁਮਾਰ, ਹਰਪ੍ਰੀਤ ਸਿੰਘ, ਰੋਹਤਾਸ਼ ਸ਼ਰਮਾ, ਵਿਕਰਮ, ਕੁਲਦੀਪ ਸਿੰਘ, ਧਰਮਪਾਲ ਆਦਿ ਵੀ ਹਾਜ਼ਰ ਸਨ।