ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਨਿਖੇਧੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਨਿਖੇਧੀ
Publish Date: Thu, 03 Sep 2026 04:17 PM (IST)
Updated Date: Fri, 04 Sep 2026 04:01 AM (IST)
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ ਛ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਮੋਢੀ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਨਾਜਾਇਜ਼ ਬਦਲੀ ਦੀ ਐੱਸਸੀਬੀਸੀ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਬੀਰ ਸਿੰਘ ਇਸੜੂ ਅਤੇ ਸੂਬਾ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਈਸੀ ਆਗੂਆਂ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਦਲੇ ਦੀ ਭਾਵਨਾ ਨਾਲ ਪੰਜਾਬ ਸਿਵਲ ਸਕੱਤਰੇਤ ਸਾਂਝੀ ਐਕਸਨ ਕਮੇਟੀ ਦੇ ਪ੍ਰਧਾਨ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਮੁੱਖ ਕੋਆਰਡੀਨੇਟਰ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਚੰਡੀਗੜ੍ਹ ਤੋਂ ਬਦਲ ਕੇ ਸੈਕਟਰ 33 ਚੰਡੀਗੜ੍ਹ ਵਿਖੇ ਲਾ ਦਿੱਤਾ ਹੈ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਬੁਖਲਾਹਟ ਦਾ ਕਾਰਨ ਹੈ ਕਿ ਇੱਕ ਪਾਸੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 23 ਅਗਸਤ ਨੂੰ ਸਮੂਹਿਕ ਛੁੱਟੀ ਤੇ ਗਏ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਹੁਣ ਬਦਲੀਆਂ ਦਾ ਸਿਲਸਿਲਾ ਸ਼ੁਰੂ ਕਰਨ ਲੱਗੇ ਹਨ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀਆਂ ਇਨ੍ਹਾਂ ਕੋਜੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਾਂ ਦਾ ਸਰਕਾਰ ਪ੍ਰਤੀ ਹੋਰ ਤਿੱਖਾ ਰੂਪ ਦੇਖਣ ਨੂੰ ਮਿਲੇਗਾ।ਮੁਲਾਜ਼ਮ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਅਖਤਿਆਰ ਕਰਨ ਅਤੇ ਮੁਲਾਜ਼ਮਾ ਪੈਨਸ਼ਨਰਾਂ ਦੀਆ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਨਿਪਟਾਰਾ ਕਰਨ।