
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਤਾ ਨਿਰਮਲਾ ਦੇਵੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਸਾਬਕਾ ਜ਼ਿਲ੍ਹਾ ਪ੍ਰਧਾਨ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਸੰਜੇ ਗਰਗ ਦੇ ਮਾਤਾ, ਸਿਵਲ ਮੈਡੀਕਲ ਹਸਪਤਾਲ ਦੇ ਮੈਡੀਕਲ ਅਫਸਰ ਡਾ. ਆਕਾਸ਼ ਗਰਗ, ਮੈਡੀਕਲ ਅਫਸਰ ਡਾ. ਅੰਜਲੀ ਗਰਗ ਦੀ ਦਾਦੀ ਮਾਤਾ ਨਿਰਮਲਾ ਦੇਵੀ 80 ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਹੈ। ਉਨਾਂ ਦੀ ਮੌਤ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਨਗਰ ਕੌਂਸਲ ਲਹਿਰਾ ਦੇ ਪ੍ਰਧਾਨ ਕਾਂਤਾ ਗੋਇਲ, ਮੰਤਰੀ ਗੋਇਲ ਦੇ ਸਪੁੱਤਰ ਗੌਰਵ ਗੋਇਲ, ਈਟੀਓ ਨੀਤਨ ਗੋਇਲ, ਆੜਤੀ ਐਸੋਸੀਏਸ਼ਨ ਦੇ ਸੂਬਾ ਵਾਈਸ ਪ੍ਰਧਾਨ ਜੀਵਨ ਕੁਮਾਰ ਰੱਬੜ, ਸੰਜੀਵ ਕੁਮਾਰ ਸਿੰਗਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਰਾਹੁਲਇੰਦਰ ਸਿੰਘ ਸਿੱਧੂ, ਭਾਜਪਾ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਸਿੰਗਲਾ, ਅਸ਼ਵਨੀ ਸਿੰਗਲਾ, ਸੰਦੀਪ ਕੁਮਾਰ ਦੀਪੂ, ਕਾਂਗਰਸ ਦੇ ਪੀਪੀਸੀਸੀ ਮੈਂਬਰ ਦੁਰਲੱਭ ਸਿੰਘ ਸਿੱਧੂ, ਆਪ ਪਾਰਟੀ ਦੇ ਸਨਮੀਕ ਸਿੰਘ ਹੈਨਰੀ, ਰਿਟਾਇਰਡ ਐਕਸੀਅਨ ਅਸ਼ੋਕ ਕੁਮਾਰ ਸਿੰਗਲਾ, ਡਾ. ਧੀਰਜ਼, ਲੁਕੇਸ਼ ਸਿੰਗਲਾ, ਜਥੇਦਾਰ ਪ੍ਰਗਟ ਸਿੰਘ ਗਾਗਾ, ਜੀਵਨ ਕੁਮਾਰ ਕਾਲਾ ਹਰਿਆਊ ਵਾਲੇ ਤੋਂ ਇਲਾਵਾ ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂ, ਸਮੂਹ ਪੱਤਰਕਾਰ ਭਾਈਚਾਰੇ ਨੇ ਪੀੜਤ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਨਿਰਮਲਾ ਦੇਵੀ ਨਮਿੱਤ ਰੱਖੇ ਪਾਠ ਦੇ ਭੋਗ 27 ਅਗਸਤ ਨੂੰ ਬਾਅਦ ਦੁਪਹਿਰ ਸੌਰਵ ਕੰਪਲੈਕਸ ਲਹਿਰਾਗਾਗਾ ਵਿਖੇ ਪਾਏ ਜਾਣਗੇ।