ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਨਾਏ ਜਾ ਰਹੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਸਿਵਲ ਸਰਜਨ ਬਰਨਾਲਾ ਡਾ.ਗੁਰਿੰਦਰਬੀਰ ਸਿੰਘ ਦੇ ਹੁਕਮਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ.ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਸਬ. ਸੈਂਟਰ ਸਹੌਰ ਵੱਲੋਂ ' ਪਰਿਵਾਰ ਨਿਯੋਜ਼ਨ ਦੀ ਤਿਆਰੀ ਸਖਸ਼ਮ ਰਾਸ਼ਟਰ ਤੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ ' ਵਿਸ਼ੇ ਤਹਿਤ ਵਿਸ਼ੇਸ਼ ਪ੍ਰਰੋਗਰਾਮ ਕਰਵਾਇਆ ਗਿਆ। ਇਸ ਪ੍ਰਰੋਗਰਾਮ 'ਚ ਵੱਡੀ ਗਿਣਤੀ 'ਚ ਅੌਰਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸਿਹਤ ਕਰਮਚਾਰੀ ਗੁਰਮੇਲ ਸਿੰਘ ਕਲਾਲਾ ਤੇ ਏਐੱਨਐੱਮ ਰਮਨਦੀਪ ਸਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਅਜਿਹੇ ਪ੍ਰਰੋਗਰਾਮ ਕਰਵਾਏ ਜਾਂਦੇ ਹਨ। ਉਨ੍ਹਾਂ ਅੌਰਤਾਂ ਨੂੰ 'ਪਰਿਵਾਰ ਨਿਯੋਜਨ ਅਪਣਾਓ, ਖ਼ੁਸ਼ਹਾਲ ਜੀਵਨ ਪਾਓ' ਵਿਸ਼ੇ ਤਹਿਤ ਵਿਸ਼ਵ ਅਬਾਦੀ ਦਿਵਸ ਦੇ ਮੰਤਵ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ 'ਛੋਟਾ ਪਰਿਵਾਰ ਸੁਖੀ ਪਰਿਵਾਰ' ਤਹਿਤ ਆਪਣੇ ਬੱਚਿਆਂ 'ਚ ਘੱਟੋਂ-ਘੱਟ ਤਿੰਨ ਸਾਲ ਦਾ ਅੰਤਰ ਰੱਖਣਾ ਚਾਹੀਦਾ ਹੈ ਤਾਂ ਜੋਂ ਬੱਚਿਆਂ ਦਾ ਸਹੀ ਪਾਲਣ ਪੋਸ਼ਣ ਤੇ ਸਹੀ ਸਰੀਰਕ ਵਿਕਾਸ ਹੋ ਸਕੇ। ਉਨ੍ਹਾਂ ਅੌਰਤਾਂ ਨੂੰ ਅਬਾਦੀ ਨੂੰ ਕੰਟਰੌਲ ਕਰਨ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਮਨਜੂਰਸੁਦਾ ਗਰਭ ਨਿਰੋਧਕ ਗੋਲੀਆ,ਅੌਰਤਾਂ ਤੇ ਮਰਦਾਂ ਨੂੰ ਨਸਬੰਦੀ ਤੇ ਨਲਬੰਦੀ ਕਰਾਉਣ ਲਈ ਪ੍ਰਰੇਰਿਤ ਕੀਤਾ। ਇਸ ਮੌਕੇ ਆਸ਼ਾ ਵਰਕਰ ਕਿਰਨਦੀਪ ਕੌਰ ਤੇ ਮਹਿੰਦਰ ਕੌਰ ਹਾਜ਼ਰ ਸਨ।