- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਕਾਂਗਰਸ ਵੱਲੋਂ ਚੋਣ ਮੁਹਿੰਮ ਤੇਜ਼

ਜਸਪਾਲ ਲਾਡੇਵਾਲ, ਪੰਜਾਬੀ ਜਾਗਰਣ,
ਮਲੇਰਕੋਟਲਾ : ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਤੇ ਪੰਜਾਬ ਵਿੱਚ ਕਾਂਗਰਸ ਵੱਲੋਂ ਚੋਣ ਮੁਹਿੰਮ ਨੂੰ ਤੇਜ਼ ਕਰਨ ਸਬੰਧੀ ਪਾਰਟੀ ਦੇ ਜਥੇਬੰਦਕ ਸਕੱਤਰ ਕੇਸੀ ਵੇਨੂੰਗੋਪਾਲ ਦੀ ਪੰਜਾਬ ਫੇਰੀ ਨਾਲ ਪੰਜਾਬ ਦੀ ਰਾਜਨੀਤਕ ਫਿਜਾ ਬਦਲ ਰਹੀ ਹੈ। ਪੰਜਾਬ ਵਾਸੀ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਦੀ ਰਾਹ ਤੱਕ ਰਹੇ ਹਨ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ, ਕਾਂਗਰਸ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਮੰਨਵੀ, ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਚੇਤੰਨ ਸਿੰਘ ਚੌਂਦਾ ਨੇ ਸਾਂਝੇ ਤੌਰ ’ਤੇ ਇੱਕ ਬਿਆਨ ਜਾਰੀ ਕਰਦਿਆਂ ਕੀਤਾ। ਚਾਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ‘ਹਿਸਾਬ ਮੰਗੋ ਰੈਲੀ’ ਨਾਲ ਪੰਜਾਬ ਦੇ ਚੋਣ ਮੁਹਿੰਮ ਦੀ ਆਵਾਜ਼ ਬੁਲੰਦ ਹੋਵੇਗੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚੋਂ ਸਰਕਾਰ ਵਧਣ ਲਈ ਲੋਕ ਪੱਬਾਂ ਭਾਰ ਹਨ, ਤਾ ਜੋ ਪੰਜਾਬ ਵਿੱਚੋਂ ਨਸ਼ਾ ਖਤਮ ਕੀਤਾ ਜਾਵੇ ਗੈਂਗਸਟਰਾਂ ਦਾ ਬਣਾਇਆ ਸਹਿਮ ਦਾ ਮਾਹੌਲ ਖਤਮ ਹੋਵੇ, ਪੰਜਾਬ ਵਿੱਚੋਂ ਲੁੱਟ ਖਸੁੱਟ ਭ੍ਰਿਸ਼ਟਾਚਾਰ ਖਤਮ ਹੋਵੇ ਅਤੇ ਪੰਜਾਬ ਦੇ ਲੋਕ ਫਿਰ ਖੁਸ਼ਹਾਲੀ ਦਾ ਜੀਵਨ ਜਿਉਣ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਨਾਲ ਨੌਜਵਾਨਾਂ ਦਾ ਜੋੜਾ ਅਤੇ ਉਹਨਾਂ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਨਵੀਂ ਪੀੜੀ ਇਹ ਗੱਲ ਦਾ ਸੰਕੇਤ ਹੈ ਕਿ ਦੇਸ਼ ਭਰ ਵਿੱਚ ਮੁੜ ਕਾਂਗਰਸ ਦੀ ਸਰਕਾਰ ਸਥਾਪਿਤ ਹੋਵੇਗੀ। ਜਿਸ ਦਾ ਮੁੱਢ ਚਾਰ ਨਵੰਬਰ ਨੂੰ ਸੰਗਰੂਰ ਵਿਖੇ ਹੋ ਰਹੀ ਰੈਲੀ ਤੋਂ ਵੱਜੇਗਾ।