- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਨੌਰ ਕਲਾਂ ’ਚ ਕੈਂਪ ਦੌਰਾਨ 100 ਤੋਂ ਵੱਧ ਬਲੱਡ ਯੂਨਿਟ ਇਕੱਤਰ ਹੋਏ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ/ਸ਼ੇਰਪੁਰ : ਸੰਤ ਬਾਬਾ ਭਾਗ ਸਿੰਘ ਜੀ ਦੀ 72ਵੀਂ ਸਾਲਾਨਾ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ 12ਵਾਂ ਵਿਸ਼ਾਲ ਖੂਨਦਾਨ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਘਨੌਰ ਕਲਾਂ ਵਿਖੇ ਲਾਇਆ ਗਿਆ। ਕੈਂਪ ਦੌਰਾਨ ਭਾਜਪਾ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਸੀਨੀਅਰ ਆਗੂ ਪ੍ਰੋਫੈਸਰ ਉਂਕਾਰ ਸਿੰਘ ਵੱਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਗਈ।ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਜਿਸ ਨਾਲ ਸੜਕੀ ਹਾਦਸਿਆ ਅਤੇ ਹੋਰ ਬਿਮਾਰੀਆਂ ਦੇ ਚਪੇਟ ਵਿੱਚ ਆਈਆਂ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਦੀਆਂ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣਾ ਮੁੱਢਲਾ ਫਰਜ ਸਮਝਦੇ ਹੋਏ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਕੈਂਪ ਦੇ ਪ੍ਰਬੰਧਕ ਜਸਪਾਲ ਸਿੰਘ ਜੱਗਾ ਨੇ ਦੱਸਿਆ ਕਿ ਕੈਂਪ ਦੌਰਾਨ ਡੀਐਮਸੀ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ 100 ਤੋਂ ਵੱਧ ਬਲੱਡ ਯੂਨਿਟ ਇਕੱਤਰ ਕੀਤੇ ਗਏ ਹਨ। ਇਸ ਮੌਕੇ ਭਾਜਪਾ ਆਗੂ ਉਂਕਾਰ ਸਿੰਘ, ਨੌਜਵਾਨ ਆਗੂ ਸੰਦੀਪ ਸਿੰਘ ਘਨੌਰ, ਗੁਰਮੇਲ ਸਿੰਘ, ਜਸਪਾਲ ਸਿੰਘ ਜੱਗਾ, ਪ੍ਰਕਾਸ਼ ਸਿੰਘ, ਅਮਨਦੀਪ ਸਿੰਘ, ਕੁਲਵਿੰਦਰ ਸਿੰਘ ਫੌਜੀ, ਕਰਮਜੀਤ ਸਿੰਘ, ਨਛੱਤਰ ਸਿੰਘ ਆਗੂ ਮੌਜੂਦ ਸਨ।