- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀ ਆਗੂ ਐਡਵੋਕੇਟ ਵਰਿੰਦਰ ਰੰਮੀ ਅਕਾਲੀ ਦਲ ’ਚ ਸ਼ਾਮਲ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਵਰਿੰਦਰ ਸਿੰਘ ਰੰਮੀ ਅਤੇ ਚਰਨਜੀਤ ਸਿੰਘ ਨਮੋਲ, ਸਾਬਕਾ ਸਰਪੰਚ, ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਐਡਵੋਕੇਟ ਵਰਿੰਦਰ ਸਿੰਘ ਰੰਮੀ ਅਤੇ ਚਰਨਜੀਤ ਸਿੰਘ ਨਮੋਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦਾ ਤਜਰਬਾ ਅਤੇ ਲੋਕਾਂ ਨਾਲ ਉਨ੍ਹਾਂ ਦਾ ਸੰਪਰਕ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ। ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਬਲ ਮਿਲੇਗਾ ਅਤੇ ਜਥੇਬੰਦੀ ਨੂੰ ਪਿੰਡ-ਪਿੰਡ ਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਯਤਨਾਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਦੋਵਾਂ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦੇ ਤਜਰਬੇ ਦਾ ਲਾਹਾ ਲਿਆ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਨਮੋਲ ਹਾਜ਼ਰ ਸਨ।