- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਕਾਂਗਰਸ ਹਾਈ ਕਮਾਂਡ ਵੱਲੋਂ ਸਾਬਕਾ ਭਾਰਤੀ ਹਾਕੀ ਕਪਤਾਨ, ਓਲੰਪੀਅਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵੱਖ-ਵੱਖ ਕਾਂਗਰਸੀ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਦਾਅਵੇਦਾਰ ਕਮਲ ਧਾਲੀਵਾਲ, ਕਾਂਗਰਸ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਯੂਥ ਆਗੂ ਕਮਲਜੀਤ ਸਿੰਘ ਚੱਕ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਹਾਦਰ ਸਿੰਘ ਢੰਡਾ ਅਤੇ ਨੌਜਵਾਨ ਆਗੂ ਅਮਨਦੀਪ ਸਿੰਘ ਬਧੇਸਾ ਸਾਂਝੇ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਹਾਕੀ ਦੇ ਮੈਦਾਨ ਵਿੱਚ ਦੇਸ਼ ਦੀ ਅਗਵਾਈ ਕਰਨ ਵਾਲੇ ਪਰਗਟ ਸਿੰਘ ਨੂੰ ਹੁਣ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣਾ ਇੱਕ ਮਹੱਤਵਪੂਰਨ ਸੰਗਠਨਾਤਮਕ ਫੈਸਲਾ ਹੈ।
ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਖੇਡਾਂ, ਪ੍ਰਸ਼ਾਸਨ ਅਤੇ ਰਾਜਨੀਤੀ ਵਿੱਚ ਕੰਮ ਕਰਨ ਦਾ ਤਜਰਬਾ ਰੱਖਦੇ ਹਨ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ ਨਾਲ ਪਾਰਟੀ ਦੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਹ ਨਵੇਂ ਸੂਬਾ ਪ੍ਰਧਾਨ ਨੂੰ ਦਿਲੋਂ ਵਧਾਈ ਦਿੰਦੇ ਹਨ। ਆਗੂਆਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਅੱਗੇ ਵਧਣਗੇ। ਇਸ ਮੌਕੇ ਕਾਂਗਰਸੀ ਆਗੂਆਂ ਨੇ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।