ਕਾਂਗਰਸ ਪਾਰਟੀ 2027 ’ਚ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ : ਚਰਨਜੀਤ ਚੰਨੀ
ਕਾਂਗਰਸ ਪਾਰਟੀ 2027 ’ਚ ਪੰਜਾਬ 'ਚ ਆਪਣੀ ਸਰਕਾਰ ਬਣਾਏਗੀ:-ਚਰਨਜੀਤ ਚੰਨੀ
Publish Date: Sun, 12 Apr 2026 04:19 PM (IST)
Updated Date: Mon, 13 Apr 2026 04:04 AM (IST)

ਕਿਹਾ ਕਾਂਗਰਸ ਦੀਆਂ ਨੀਤੀਆਂ ਹਮੇਸ਼ਾ ਲੋਕ-ਪੱਖੀ ਰਹੀਆਂ ਹਨ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਤਪਾ ਵਿਖੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਦੁਬਾਰਾ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਅਨੁਸਾਰ ਕਾਂਗਰਸ ਪਾਰਟੀ ਨੂੰ ਜਿਸ ਤਰ੍ਹਾਂ ਦਾ ਜਨਤਕ ਹਮਾਇਤ ਮਿਲ ਰਹੀ ਹੈ, ਉਸ ਨੂੰ ਦੇਖਦਿਆਂ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਸੂਬੇ ’ਚ ਆਪਣੀ ਸਰਕਾਰ ਬਣਾਏਗੀ। ਕਾਂਗਰਸ ਪਾਰਟੀ ਦਿਨੋਂ-ਦਿਨ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ। ਇਸਦਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਸ਼ਾਸਨ ਦੌਰਾਨ ਕੀਤੇ ਗਏ, ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ’ਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ ’ਚ ਮਹੱਤਵਪੂਰਨ ਕਦਮ ਚੁੱਕੇ ਗਏ ਸਨ, ਜਿਨ੍ਹਾਂ ਦਾ ਲਾਭ ਅੱਜ ਵੀ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਹਮੇਸ਼ਾ ਲੋਕ-ਪੱਖੀ ਰਹੀਆਂ ਹਨ ਤੇ ਪਾਰਟੀ ਹਿੱਤਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਗਿਆ। ਕਾਂਗਰਸ ਪਾਰਟੀ ਪੰਜਾਬ ’ਚ ਜੜ੍ਹਾਂ ਮਜ਼ਬੂਤ ਕਰ ਰਹੀ ਹੈ ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰ ਰਹੇ ਹਨ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਵਿਨੋਦ ਕੁਮਾਰ ਗੋਗੀ ਨੇ ਆਪਣੇ ਸਾਥੀਆਂ ਸਮੇਤ ਚਰਨਜੀਤ ਚੰਨੀ ਦਾ ਭਰਵਾਂ ਸਵਾਗਤ ਕੀਤਾ।