ਕਾਂਗਰਸ ਪਾਰਟੀ ਦੇ ਵਰਕਰ ਆਪ ’ਚ ਸ਼ਾਮਲ
ਕਾਂਗਰਸ ਪਾਰਟੀ ਦੇ ਵਰਕਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
Publish Date: Tue, 20 Jan 2026 06:37 PM (IST)
Updated Date: Wed, 21 Jan 2026 04:12 AM (IST)

ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਵੱਧ : ਲਾਭ ਸਿੰਘ ਉਗੋਕੇ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲਿਜਾਣ ਅਤੇ ਖੁਸ਼ਹਾਲ ਬਣਾਉਣ ਲਈ ਕੰਮ ਕਰ ਰਹੀ ਹੈ। ਪਿੰਡ ਜੈਮਲ ਸਿੰਘ ਵਾਲਾ ਤੋਂ ਸਰਪੰਚ ਗਗਨਦੀਪ ਕੌਰ ਸਮੇਤ ਸਮੁੱਚੀ ਪੰਚਾਇਤ ਅਤੇ ਨਗਰ ਨਿਵਾਸੀ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ। ੲਿਹ ਵਿਚਾਰਾਂ ਦਾ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾੲਿਕ ਲਾਭ ਸਿੰਘ ੳੇੁਗੋਕੇ ਨੇ ਕਿਹਾ ਕਿ ਪੰਚਾਇਤ ਅਤੇ ਨਗਰ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਹਨਾਂ ਦਾ ਮਾਣ ਸਨਮਾਨ ਹੋਵੇਗਾ ਹੀ ਪਹਿਲਾਂ ਦੀ ਤਰ੍ਹਾਂ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।ੳੇੁਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਚਹੁਪੱਖੀ ਵਿਕਾਸ ਅਤੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਦਿਨ-ਰਾਤ ਕਾਰਜ ਕਰ ਰਹੀ ਹੈ, ਜਿਸ ਤੋਂ ਲੋਕ ਬਹੁਤ ਖੁਸ਼ ਹਨ । ਪੰਜਾਬ ਨੂੰ ਨਸ਼ਾਮੁਕਤ ਸੂਬਾ ਬਣਾਉਣ ਦੇ ਕੰਮ ’ਚ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ੇ ਦੇ ਵਿਰੁੱਧ’ ਤਹਿਤ ਪਿੰਡ ਵਾਸੀਆਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦ ਪਾਰੋਂ ਹੋਣ ਵਾਲੀ ਨਸ਼ੇ ਦੀ ਤਸਕਰੀ ਰੋਕਣ ਲਈ ਕੌਮਾਂਤਰੀ ਸਰਹੱਦ ਤੇ ਐਂਟੀ-ਡਰੋਨ ਸਿਸਟਮ ਵੀ ਸ਼ੁਰੂ ਕੀਤਾ ਹੈ, ਜਿਸ ਨਾਲ ਪੰਜਾਬ ਦੇਸ਼ ਦਾ ਐਂਟੀ-ਡਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਮੌਕੇ ਤੇ ਸਰਪੰਚ ਹਰਚਰਨ ਸਿੰਘ ਜੰਡਸਰ,ਬਲਾਕ ਸੰਮਤੀ ਦੇ ਮੈੰਬਰ ਪ੍ਰਗਾਟ ਸਿੰਘ,ਸੁਰਜੀਤ ਸਿੰਘ,ਲਭਪ੍ਰੀਤ ਸਿੰਘ ਹਾਜ਼ਰ ਸਨ।