ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਕਾਂਗਰਸ ਕਰੇਗੀ ਬਹੁਮਤ ਪ੍ਰਾਪਤ : ਭੱਠਲ
ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਕਾਂਗਰਸ ਕਰੇਗੀ ਬਹੁਮਤ ਪ੍ਰਾਪਤ : ਭੱਠਲ
Publish Date: Wed, 03 Dec 2025 06:25 PM (IST)
Updated Date: Wed, 03 Dec 2025 06:26 PM (IST)

- ਭੱਠਲ ਨੇ ਚੋਣਾਂ ਸਬੰਧੀ ਆਪਣੇ ਗ੍ਰਹਿ ’ਚ ਸੱਦੀ ਵਰਕਰਾਂ ਦੀ ਮੀਟਿੰਗ ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਇੱਕ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਆਪਣੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਭਾਵੇਂ ਇਹ ਚੋਣਾਂ ਆਪਣੇ ਸਮੇਂ ਤੋਂ ਲੇਟ ਹੋ ਰਹੀਆਂ ਹਨ ਪਰ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਕਾਂਗਰਸੀ ਵਰਕਰ ਬਹੁਤ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਨਾਲ ਸਬੰਧਿਤ ਸਾਰੇ ਜ਼ੋਨਾਂ ਉੱਪਰ ਮੇਹਨਤੀ ਅਤੇ ਨਿਡਰ ਉਮੀਦਵਾਰ ਖੜੇ ਕੀਤੇ ਜਾਣਗੇ। ਇਸ ਮੌਕੇ ਉਨਾਂ ਸਾਰੇ ਕਾਂਗਰਸੀ ਵਰਕਰਾਂ ਦੀਆਂ ਗੱਲਾਂ ਧਿਆਨ ਪੂਰਵਕ ਸੁਣੀਆਂ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਤੋਂ ਡਰਨ ਦੀ ਕੋਈ ਲੋੜ ਨਹੀਂ, ਪੂਰੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ ਅਤੇ ਲਹਿਰੇ ਹਲਕੇ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਜ਼ਨਾਜ਼ਾ ਨਿਕਲ ਰਿਹਾ ਹੈ। ਪਰ ਪੰਜਾਬ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਇੱਕ ਵੱਡੀ ਲੀਡ ਪ੍ਰਾਪਤ ਕਰ ਕੇ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ। ਇਸ ਸਮੇਂ ਬੀਬੀ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ ਸਮੇਤ ਹਲਕੇ ਦੇ ਬਹੁਤ ਸਾਰੇ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।