- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਜੀ ਕਾਲਜ 'ਚ ਮਨਾਇਆ ਸੰਵਿਧਾਨ ਦਿਵਸ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ‘ਸੰਵਿਧਾਨ ਦਿਵਸ’ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਹ ਸਮਾਗਮ ਬਾਬਾ ਨਾਨਕ ਐਜੂਕੇਸ਼ਨਲ ਸੁਸਾਇਟੀ ਦੇ ਸਰਪ੍ਰਸਤ ਇੰਦਰਜੀਤ ਸਿੰਘ ਜੇਜੀ ਅਤੇ ਡਾਇਰੈਕਟਰ ਬੀਬਾ ਹਰਮਨ ਜੇਜੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਜਸਮੇਰ ਸਿੰਘ ਜੇਜੀ ਕਾਲਜ, ਗੁਰਨੇ ਕਲਾਂ ਵਿਖੇ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਸਫਲ ਆਯੋਜਨ ਕਾਲਜ ਦੇ ਐੱਨਐੱਸਐੱਸ ਨੋਡਲ ਅਫ਼ਸਰ ਡਾ.ਰੀਟਾ ਰਾਵਤ ਅਤੇ ਪ੍ਰੋਫੈਸਰ ਕੁਲਵਿੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ, ਜਿਸ ਵਿੱਚ ਕਾਲਜ ਦੇ 150 ਐੱਨਐੱਸਐੱਸ ਵਲੰਟੀਅਰਾਂ ਨੇ ਭਾਗ ਲਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ, ਮੌਲਿਕ ਅਧਿਕਾਰਾਂ, ਮੌਲਿਕ ਕਰਤੱਵਾਂ ਅਤੇ ਲੋਕਤੰਤਰੀ ਸਿਧਾਂਤਾਂ ਪ੍ਰਤੀ ਡੂੰਘੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਇਕੱਠੇ ਹੋ ਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ ਅਤੇ ਸੰਵਿਧਾਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵਿਦਿਆਰਥੀਆਂ ਦਰਮਿਆਨ ਭਾਸ਼ਣ, ਲੇਖ ਲਿਖਣ ਅਤੇ ਵਿਚਾਰ-ਚਰਚਾ ਵਰਗੀਆਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਪ੍ਰੋਫੈਸਰ ਅਮਨਦੀਪ ਸਿੰਘ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸੰਵਿਧਾਨ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਤੇ ਅਹਿਦ ਲਈ ਪ੍ਰੇਰਿਤ ਕੀਤਾ।