ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਨਹਿਰੂ ਯੁਵਾ ਕੇਂਦਰ ਵੱਲੋਂ ਕਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਤੇ ਸੀਨੀਅਰ ਲੇਖਾਕਾਰ ਸੰਦੀਪ ਸਿੰਘ ਘੰਡ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਲੱਬਾਂ ਵੱਲੋਂ ਕੋਰੋਨਾ ਦੇ ਖ਼ਾਤਮੇ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਸ਼ਨ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਦੇ ਸਹਿਯੋਗ ਨਾਲ ਯੂਥ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਮਾਸਕ ਬਣਾ ਕੇ ਵੰਡਣ, ਲੋੜਵੰਦਾਂ ਨੂੰ ਰਾਸ਼ਨ ਵੰਡਵਾਉਣ ਤੋਂ ਇਲਾਵਾ ਕੋਰੋਨਾ ਵਿਰੁੱਧ ਜਾਗਰੂਕਤਾ ਲਈ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਦੱੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਕੋਰੋਨਾ ਵਿਰੁੱਧ ਜਾਗਰੂਕਤਾ ਸਟੀਕ ਵਾਹਨਾਂ 'ਤੇ ਲਗਾਏ ਗਏ ਹਨ।

ਉੁਨ੍ਹਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਸਤਨਾਮ ਸਿੰਘ, ਬਲਵੀਰ ਸਿੰਘ, ਗੁਰਪ੍ਰਰੀਤ ਸਿੰਘ, ਸੰਦੀਪ ਸਿੰਘ, ਸੁਸ਼ਮਾ ਰਾਣੀ, ਲਵਪ੍ਰਰੀਤ ਸ਼ਰਮਾ, ਨਵਨੀਤ ਕੌਰ, ਦੀਪਇੰਦਰ ਸਿੰਘ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਲਗਾਤਾਰ ਭਲਾਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।