- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਰੂਰ ’ਚ ਪਹਿਲੀ ਵਾਰ ਹੋਇਆ ਲਗਾਤਾਰ 13 ਘੰਟੇ ਦਾ ਨਾਮ ਸਿਮਰਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਜਨਰਲ ਸਕੱਤਰ, ਗੁਰਿੰਦਰ ਸਿੰਘ ਗੁਜਰਾਲ, ਹਰਦੀਪ ਸਿੰਘ ਸਾਹਨੀ, ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ, ਬੀਬੀ ਸਵਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਦੀ ਦੇਖ ਰੇਖ ਹੇਠ ਅਤੇ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸਾਹਨੀ, ਗਗਨਦੀਪ ਸਿੰਘ ਗੱਗੀ, ਗੁਰਪ੍ਰੀਤ ਸਿੰਘ ਰੋਬਿਨ, ਦਮਨਜੀਤ ਸਿੰਘ ਸਰਨਾ, ਗੁਰਸਿਮਰਨ ਸਿੰਘ ਗੁਜਰਾਲ ਅਤੇ ਰਾਜਵਿੰਦਰ ਸਿੰਘ ਲੱਕੀ ਦੇ ਵਿਸ਼ੇਸ਼ ਉੱਦਮ ਉਪਰਾਲੇ ਸਦਕਾ ਪਹਿਲੀ ਵਾਰ 13 ਘੰਟੇ ਦਾ ਲਗਾਤਾਰ ਜਪ - ਤਪ ਸਮਾਗਮ ਕੀਤਾ ਗਿਆ। ਸਵੇਰੇ 8 ਵਜੇ ਤੋਂ ਆਰੰਭ ਹੋਏ ਇਸ ਸਮਾਗਮ ਵਿੱਚ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੇਵਾ ਸੁਸਾਇਟੀਆਂ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਭਾਈ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਬੁਰਜ, ਜਸਵੀਰ ਸਿੰਘ ਪਿੰਕਾ, ਗੁਰਮੀਤ ਸਿੰਘ, ਜਤਿੰਦਰ ਸਿੰਘ ਰੇਖੀ, ਬਲਵਿੰਦਰ ਸਿੰਘ, ਹਰਭਜਨ ਸਿੰਘ ਭੱਟੀ, ਗੁਰਿੰਦਰ ਵੀਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਦਲਵੀਰ ਸਿੰਘ ਬਾਬਾ, ਗੁਰਮੀਤ ਸਿੰਘ ਸਾਹਨੀ, ਜਸਵਿੰਦਰ ਪਾਲ ਸਿੰਘ ਵਿੱਕੀ, ਹਰਪ੍ਰੀਤ ਸਿੰਘ, ਸਤਪਾਲ ਸਿੰਘ, ਸੁਖਦੇਵ ਸਿੰਘ ਰਤਨ, ਜਸਵੰਤ ਸਿੰਘ, ਗੁਰਮੀਤ ਸਿੰਘ, ਲਖਵੀਰ ਸਿੰਘ ਲੱਖਾ, ਬਲਵੰਤ ਸਿੰਘ ਭਿੱਖੀ, ਬੀਬੀ ਸਿਮਰਤ ਰਾਣਾ ਕੌਰ ਪੂਨੀਆ, ਸ਼ਵਿੰਦਰ ਕੌਰ, ਬਲਵੰਤ ਕੌਰ, ਸੰਤੋਸ਼ ਕੌਰ, ਜਤਿੰਦਰ ਕੌਰ, ਵਰਿੰਦਰ ਕੌਰ, ਇੰਦਰਪਾਲ ਕੌਰ, ਪਰਮਜੀਤ ਕੌਰ, ਅੰਮ੍ਰਿਤ ਕੌਰ, ਚੰਚਲ ਰਾਣੀ, ਗੁਰਲੀਨ ਕੌਰ, ਮਹਿਕਪ੍ਰੀਤ ਕੌਰ, ਪਰਵਿੰਦਰ ਕੌਰ, ਰੇਖਾ ਰਾਣੀ, ਕਿਰਨ ਦੂਆ, ਪਿ੍ਤਪਾਲ ਕੌਰ ਸਾਹਨੀ, ਗੁਰਬੀਰ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ ਆਦਿ ਦੀ ਅਗਵਾਈ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਕੇਵਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਫਿਜ਼ਾ ਵਿੱਚ ਨਾਮ ਦਾ ਰਸ ਘੋਲਿਆ ਜਿਸ ਨਾਲ ਪਵਿੱਤਰ ਤੇ ਵਿਸਮਾਦਮਈ ਮਾਹੌਲ ਸਿਰਜਿਆ ਗਿਆ। ਰਾਤ 9 ਵਜੇ ਹੋਈ ਸਮਾਪਤੀ ਮੌਕੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਦੌਰਾਨ ਚਾਹ, ਰਿਫਰੈਸ਼ਮੈਂਟ, ਬਨਾਨਾ ਸ਼ੇਕ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਨਰਿੰਦਰ ਪਾਲ ਸਿੰਘ ਸਾਹਨੀ ਨੇ ਸੰਗਤਾਂ ਵੱਲੋਂ ਦਰਸਾਏ ਅਥਾਹ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਕੀਤਾ।