ਠੇਕਾ ਮੁਲਾਜ਼ਮ ਭਲਕੇ ਕਰਨਗੇ ਰੋਸ ਪ੍ਰਦਰਸ਼ਨ
ਠੇਕਾ ਮੁਲਾਜਮ ਭਲਕੇ ਕਰਨਗੇ ਪ੍ਰਦਰਸ਼ਨ
Publish Date: Wed, 11 Mar 2026 05:00 PM (IST)
Updated Date: Wed, 11 Mar 2026 05:03 PM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ ਧੂਰੀ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸਮੂਹ ਆਗੂਆਂ ਬਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਸਿੰਘ ਗਗਨ, ਗੁਰਪ੍ਰੀਤ ਸਿੰਘ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਠੇਕਾ ਮੁਲਾਜ਼ਮ 13-14 ਮਾਰਚ ਨੂੰ ਆਪਣੇ-ਆਪਣੇ ਅਦਾਰਿਆਂ ਅੱਗੇ ਇਕੱਠ ਕਰ ਕੇ ਰੈਲੀਆਂ ਕਰਨ ਉਪਰੰਤ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜਨਗੇ। 22 ਮਾਰਚ ਤੋਂ ਦਿੜ੍ਹਬਾ ਹਲਕੇ ਵਿੱਚ ਝੰਡਾ ਮਾਰਚ ਕਰ ਕੇ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣੀ ਸਬ ਕਮੇਟੀ ਅਤੇ ਵਿੱਤ ਮੰਤਰੀ ਪੰਜਾਬ ਦੇ ਹਲਕੇ ਦਿੜ੍ਹਬਾ ਵਿਚ 5 ਅਪ੍ਰੈਲ ਤੱਕ ਵੱਡੇ ਇਕੱਠ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਝੰਡਾ ਮਾਰਚ ਕਰ ਕੇ ਪੰਜਾਬ ਸਰਕਾਰ ਸਮੇਤ ਸਬ ਕਮੇਟੀ ਦੇ ਪਿਛਲੇ ਚਾਰ ਸਾਲਾਂ ਦੇ ਠੇਕਾ ਮੁਲਾਜ਼ਮਾਂ ਨਾਲ ਕੀਤੇ ਝੂਠੇ ਵਾਅਦੇ ਲੋਕ ਸੱਥ ਵਿਚ ਰੱਖੇ ਜਾਣਗੇ।