- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਦਿੜ੍ਹਬਾ ਵਿਖੇ ਕੀਤੀ ਸੂਬਾ ਪੱਧਰੀ ਰੈਲੀ

ਹਰਮੇਸ਼ ਸਿੰਘ ਮੇਸ਼ੀ, ਪੰਜਾਬ ਜਾਗਰਣ,
ਦਿੜ੍ਹਬਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਦੀ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ।
ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਬਲਵਿੰਦਰ ਸਿੰਘ, ਹਰਜੀਤ ਸਿੰਘ, ਸਮਸ਼ੇਰ ਸਿੰਘ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਨ ਲਈ ਨਵਾਂ ਕਾਨੂੰਨ ਬਣਾਉਣ ਉਪਰੰਤ ਵੀ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਨਹੀਂ ਕੀਤਾ ਗਿਆ। ਜਿਸ ਦੇ ਵਿਰੋਧ ਵਜੋਂ ਅੱਜ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਦਿੜ੍ਹਬਾ ਵਿਖੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਨਵੇਂ ਬਣਾਏ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਰੱਖੀਆਂ ਸਮੂਹ ਕੈਟਾਗਿਰੀਆਂ ਨੂੰ ਕਾਨੂੰਨ ਵਿੱਚ ਸ਼ਾਮਿਲ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸਡ, ਇਨਲਿਸਟਮੈਂਟ, ਸੋਸਾਇਟੀਆਂ, ਕੰਪਨੀਆਂ, ਠੇਕੇਦਾਰਾਂ ਆਦਿ ਸਮੂਹ ਕੈਟਾਗਿਰੀਆਂ ਰਾਹੀਂ ਸੇਵਾਂਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ 'ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ’ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਸ ਮੌਕੇ ਭਰਾਤਰੀ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ (ਭੰਗਲ) ਜਸਵਿੰਦਰ ਸਿੰਘ ਸੂਬਾ ਸਕੱਤਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪ੍ਰਧਾਨ ਦਿੜ੍ਹਬਾ ਦੇ ਹਰਜੀਤ ਸਿੰਘ ਮਹਿਲਾਂ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਸਾਮਰਾਜੀ- ਕਾਰਪੋਰੇਟ ਪੱਖੀ ਤੇ ਦੇਸ਼ ਧਰੋਹੀ , ਨਿੱਜੀਕਰਨ, ਭਾਰਤ-ਅਮਰੀਕਾ ਵਪਾਰ ਸਮਝੌਤਾ , ਕਿਰਤ ਕੋਡ , ਜੀ ਰਾਮ ਜੀ ਕਾਨੂੰਨ ਤੇ ਫਿਰਕੂ ਫਾਸੀ ਹੱਲੇ ਜਬਰ ਦੇ ਜ਼ੋਰ ਲਾਗੂ ਕਰ ਰਹੀ ਹੈ।