ਸ਼ੰਭੂ ਗੋਇਲ, ਲਹਿਰਾਗਾਗਾ : ਕੋਰੋਨਾ ਵਾਇਰਸ ਦਿਨੋਂ-ਦਿਨ ਪਿੰਡਾਂ ਅਤੇ ਸ਼ਹਿਰਾਂ ਵਿਖੇ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਜਿਸ ਦੇ ਕਾਰਨ ਸਥਾਨਕ ਰੇਲਵੇ ਸਟੇਸ਼ਨ ਮਾਸਟਰ ਦਾ ਕੋਰੋਨਾ ਪਾਜ਼ੇਟਿਵ ਆਉਣ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸਟੇਸ਼ਨ ਮਾਸਟਰ ਦਾ ਬਲੱਡ ਸੈਂਪਲ ਲਿਆ ਗਿਆ ਸੀ। ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਕਰਕੇ ਉਨ੍ਹਾਂ ਨੂੰ ਅੱਜ ਇਲਾਜ ਲਈ ਘਾਬਦਾਂ ਦੇ ਹਸਪਤਾਲ ਵਿਖੇ ਲਿਜਾਇਆ ਗਿਆ।

ਸਿਟੀ ਪੁਲਿਸ ਇੰਚਾਰਜ਼ ਪ੍ਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੇ ਪਰਿਵਾਰ ਦੇ 5 ਹੋਰ ਮੈਂਬਰਾਂ ਦੇ ਵੀ ਸੈਂਪਲ ਲਏ ਗਏ ਹਨ ਅਤੇ ਇਲਾਕਾ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਰੇਲਵੇ ਕੁਆਰਟਰਾਂ 'ਚ ਹੋਰ ਰਹਿੰਦੇ ਪਰਿਵਾਰਾਂ ਨੂੰ ਵੀ ਘਰਾਂ ਵਿੱਚ ਹੀ ਰਹਿਣ ਦੀਆਂ ਹਦਾਇਤ ਕੀਤੀ ਗਈ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਕਿਹਾ ਕਿ ਉਹ ਲਾਕਡਾਊਨ ਪ੍ਰਤੀ ਨਿਯਮਾਂ ਦੀ ਪਾਲਣਾ ਕਰਨ ਅਤੇ ਘੱਟੋ-ਘੱਟ ਮਾਸਕ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ।