ਸੀਵਰੇਜ ਜਾਮ ਦੀ ਸਮੱਸਿਆ ਤੋਂ ਪਰੇਸ਼ਾਨ ਕੌਂਸਲਰ ਨੇ ਲਾਇਆ ਧਰਨਾ ਉਨ੍ਹਾਂ ਕਿਹਾ ਕਿ ਸੀਵਰੇਜ ਜਾਮ ਦੀ ਗੰਭੀਰ ਬਣੀ ਸਮੱਸਿਆ ਨੂੰ ਲੈ ਕੇ ਉਨ੍ਹਾਂ ਕਈ ਵਾਰੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਠੀਕ ਕਰਨ ਦੀ ਅਪੀਲ ਕੀਤੀ, ਪ੍ਰੰਤੂ ਇਸ ਪਾਸੇ ਕੋਈ ਧਿਆਨ ਨਹੀ ਦਿੱਤਾ ਗਿਆ। ਆਖਿਰਕਾਰ ਮਜਬੂਰੀਵਸ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ। ਉਨ੍ਹਾਂ ਕਿਹਾ ਕਿ ਅੱਜ ਵੀ ਨਗਰ ਕੌਂਸਲ ਦੇ ਈਓ ਨੂੰ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਉਨ੍ਹਾਂ ਸੰਪਰਕ ਕਰਨਾ ਜਰੂਰੀ ਨਾ ਸਮਝਿਆ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਛੇਤੀਉਨ੍ਹਾਂ ਦੇ ਵਾਰਡ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਉਹ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਤੇਜ਼ ਕਰਨਗੇ।
Publish Date: Mon, 10 Aug 2026 05:27 PM (IST)
Updated Date: Tue, 11 Aug 2026 10:26 AM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪਿਛਲੇ ਡੇਢ ਮਹੀਨੇ ਤੋਂ ਸੀਵਰੇਜ ਜਾਮ ਦੀ ਸਮੱਸਿਆ ਹੱਲ ਨਾ ਹੋਣ ਤੇ ਸ਼ਹਿਰ ਵਾਰਡ ਨੰਬਰ 28 ਦੇ ਕੌਂਸਲਰ ਸਤਿੰਦਰ ਸੈਣੀ ਨੇ ਨਗਰ ਕੌਂਸਲ ਦਫਤਰ ਵਿੱਚ ਧਰਨਾ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸ਼ਹਿਰ ਦੀ ਸੀਵਰੇਜ ਵਿਵਸਥਾ ਬੁਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ, ਪ੍ਰੰਤੂ ਨਗਰ ਕੌਂਸਲ ਇਸਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਕੌਂਸਲਰ ਸਤਿੰਦਰ ਸੈਣੀ ਨੇ ਕਿਹਾ ਕਿ ਪਿਛਲੇ ਕਰੀਬ ਡੇਢ ਮਹੀਨੇ ਤੋ ਉਨ੍ਹਾਂ ਦੇ ਵਾਰਡ ਵਿੱਚ ਸਥਿਤ ਰਾਮ ਬਸਤੀ ਵਿੱਚ ਸੀਵਰੇਜ ਜਾਮ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਗਲੀਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ। ਜਿਸ ਕਾਰਨ ਲੋਕਾਂ ਦਾ ਘਰਾਂ ਵਿੱਚ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੇ ਗੰਦੇ ਪਾਣੀ ਕਾਰਨ ਜਿੱਥੇ ਪੂਰੇ ਇਲਾਕੇ ਦਾ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣਿਆ ਹੋਇਆ ਹੈ। ਹੁਣ ਬਰਸਾਤੀ ਮੌਸਮ ਹੈ। ਜੇਕਰ ਬਾਰਿਸ਼ ਹੁੰਦੀ ਹੈ ਤਾਂ ਹਾਲਾਤ ਬਦ ਤੋਂ ਬਦਤਰ ਹੋ ਜਾਣਗੇ। ਕਿਉਕਿ ਪਹਿਲਾਂ ਹੀ ਗਲੀਆਂ ਵਿੱਚ ਸੀਵਰੇਜ ਦਾ ਪਾਣੀ ਭਰਿਆ ਹੋਇਆ ਹੈ ਅਤੇ ਬਾਰਿਸ਼ ਹੋਣ ਸਥਿਤੀ ਹੋਰ ਵੀ ਗੰਭੀਰ ਬਣ ਜਾਵੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਜਾਮ ਦੀ ਗੰਭੀਰ ਬਣੀ ਸਮੱਸਿਆ ਨੂੰ ਲੈ ਕੇ ਉਨ੍ਹਾਂ ਕਈ ਵਾਰੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਠੀਕ ਕਰਨ ਦੀ ਅਪੀਲ ਕੀਤੀ, ਪ੍ਰੰਤੂ ਇਸ ਪਾਸੇ ਕੋਈ ਧਿਆਨ ਨਹੀ ਦਿੱਤਾ ਗਿਆ। ਆਖਿਰਕਾਰ ਮਜਬੂਰੀਵਸ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ। ਉਨ੍ਹਾਂ ਕਿਹਾ ਕਿ ਅੱਜ ਵੀ ਨਗਰ ਕੌਂਸਲ ਦੇ ਈਓ ਨੂੰ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਉਨ੍ਹਾਂ ਸੰਪਰਕ ਕਰਨਾ ਜਰੂਰੀ ਨਾ ਸਮਝਿਆ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਛੇਤੀਉਨ੍ਹਾਂ ਦੇ ਵਾਰਡ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਉਹ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਤੇਜ਼ ਕਰਨਗੇ।