ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ
ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ
Publish Date: Sun, 08 Feb 2026 04:31 PM (IST)
Updated Date: Mon, 09 Feb 2026 04:02 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਪਿੰਡ ਖੁੱਡੀ ਖੁਰਦ ਦੇ ਨਜ਼ਦੀਕ ਇਕ ਦਰਦਨਾਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਬਰੀਜ਼ਾ ਕਾਰ ਨੇ ਅੱਗੇ ਜਾ ਰਹੀ ਸਕੂਟੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਸਕੂਟੀ ਸਵਾਰ ਪਤੀ-ਪਤਨੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਆਪਣੀ ਪਤਨੀ ਮਲਕੀਤ ਕੌਰ ਨਾਲ ਸਕੂਟੀ ’ਤੇ ਜਾ ਰਹੇ ਸਨ। ਜਦੋਂ ਉਹ ਅੜੀਸਰ ਕੱਟ ਤੋਂ ਮੁੜਨ ਲੱਗੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਬੀਐੱਮਸੀ ਹਸਪਤਾਲ ਬਰਨਾਲਾ ਵਿਚ ਦਾਖਲ ਕਰਵਾਇਆ। ਕਾਰ ਚਾਲਕ ਸੁਰਿੰਦਰ ਕੁਮਾਰ ਵਾਸੀ ਗੋਬਿੰਦਗੜ੍ਹ ਬਠਿੰਡਾ ਵੱਲ ਜਾ ਰਿਹਾ ਸੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।