ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਥਾਣਾ ਟੱਲੇਵਾਲ ਦੀ ਪੁਲਿਸ ਵਲੋਂ 38 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਰਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਖਬਰੀ ਦੇ ਅਧਾਰ 'ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਕ ਮੋਟਰਸਾਇਕਲ ਨੰਬਰ ਪੀਬੀ 10 ਈਸੀ 2860 ਨੂੰ ਰੋਕਿਆ ਗਿਆ। ਜਿਸ ਪਾਸੋ ਤਲਾਸੀ ਲੈਣ 'ਤੇ 38 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਸਤਨਾਮ ਸਿੰਘ ਉਰਫ਼ ਸੱਤੀ ਵਾਸੀ ਰਾਮਗੜ੍ਹ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।