ਸਟਾਫ ਰਿਪੋਰਟਰ, ਬਰਨਾਲਾ : ਥਾਣਾ ਠੁੱਲੀਵਾਲ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਤੇ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਮੋਟਰਸਾਇਕਲ ਨੰਬਰ ਪਬੀ 19 ਟੀ 0752 ਨੂੰ ਰੋਕਿਆ। ਜਿਸ 'ਤੇ ਸਵਾਰ ਵਿਅਕਤੀ ਦੀ ਤਲਾਸੀ ਲਈ ਗਈ। ਜਿਸ ਪਾਸੋਂ 750 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਲੱਖੀ ਸਿੰਘ ਉਰਫ਼ ਲਖਵੀਰ ਵਾਸੀ ਹਮੀਦੀ ਦੇ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।