ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਤੇ ਪੁਲਿਸ ਦੇ ਪੁਤਲੇ ਫੂਕਕੇ ਕੱਢੀ ਭੜਾਸ ਸਫਾਈ ਸੇਵਕਾਂ ਨੇ ਸੂਬਾ ਸਰਕਾਰ ਤੇ ਪੁਲਿਸ ਦੇ ਪੁਤਲੇ ਫੂਕਕੇ ਕੱਢੀ ਭੜਾਸ
Publish Date: Thu, 23 Jul 2026 06:27 PM (IST)
Updated Date: Fri, 24 Jul 2026 04:08 AM (IST)
ਮਾਮਲਾ : ਬਰਨਾਲਾ ਵਿਖੇ ਸਫ਼ਾਈ ਸੇਵਕਾਂ ਤੇ ਅੰਨਾ ਤਸੱਦਦ ਤੇ ਲਾਠੀਚਾਰਜ ਕਰਨ ਦਾ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਬੀਤੇ ਦਿਨੀਂ ਬਰਨਾਲਾ ਵਿਖੇ ਕੂੜਾ ਚੁਕਵਾਉਣ ਨੂੰ ਲੈ ਕੇ ਪੁਲਿਸ ਤੇ ਸਫ਼ਾਈ ਸੇਵਕਾਂ ਵਿਚਕਾਰ ਹੋਏ ਟਕਰਾਅ ਦੌਰਾਨ ਪੁਲਿਸ ਵੱਲੋਂ ਸਫਾਈ ਸੇਵਕਾਂ ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ’ਚ ਤਪਾ ਵਿਖੇ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਤੇ ਪੁਲਿਸ ਦੇ ਪੁਤਲੇ ਫੂਕ ਕੇ ਆਪਣੀ ਭੜਾਸ ਕੱਢੀ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਹਨ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਫੀ, ਚੇਅਰਮੈਨ ਰਾਜ ਕੁਮਾਰ ਕਾਂਗੜਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰ ਰਹੇ ਕਰਮਚਾਰੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ, ਖ਼ਾਸ ਕਰਕੇ ਮਹਿਲਾ ਕਰਮਚਾਰੀਆਂ ’ਤੇ ਪੁਲਿਸ ਨੇ ਲਾਠੀਚਾਰਜ ਕਰ ਕੇ ਕਈਆਂ ਨੂੰ ਜ਼ਖ਼ਮੀ ਕੀਤਾ, ਜੋ ਬਹੁਤ ਹੀ ਨਿੰਦਣਯੋਗ ਘਟਨਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਚੋਣ ਸਮੇਂ ਸਰਕਾਰਾਂ ਸਫ਼ਾਈ ਸੇਵਕਾਂ ਨੂੰ ਪੱਕਾ ਰੁਜ਼ਗਾਰ, ਨੌਕਰੀ ਦੀ ਸੁਰੱਖਿਆ ਅਤੇ ਹੋਰ ਸਹੂਲਤਾਂ ਦੇਣ ਦੇ ਵਾਅਦੇ ਕਰਦੀਆਂ ਹਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਆਪਣੇ ਵਾਅਦਿਆਂ ਤੋਂ ਮੁੱਕਰ ਜਾਂਦੀਆਂ ਹਨ। ਹੁਣ ਤਾਂ ਸਰਕਾਰ ਨੇ ਲਾਠੀਚਾਰਜ ਕਰਵਾ ਕੇ ਕਰਮਚਾਰੀਆਂ ਨਾਲ ਬੇਇਨਸਾਫ਼ੀ ਦੀ ਹੱਦ ਹੀ ਪਾਰ ਕਰ ਦਿੱਤੀ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਜਲਦ ਹੀ ਬਰਨਾਲਾ ਵਿਖੇ ਲਾਠੀਚਾਰਜ ਕਰਨ ਵਾਲੇ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ, ਉਨ੍ਹਾਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸਿਕੰਦਰ ਕੁਮਾਰ, ਸਲਿੰਦਰ ਕੁਮਾਰ, ਅਜੇ ਕੁਮਾਰ, ਸਚਿਨ ਕੁਮਾਰ, ਸ਼ੰਮੀ ਕੁਮਾਰ, ਜਗਤ ਕੁਮਾਰ, ਆਸ਼ਾ ਰਾਣੀ, ਗੀਤਾ ਰਾਣੀ, ਸਰੋਜ ਰਾਣੀ, ਸੰਜੂ ਦੇਵੀ, ਦੀਪਕ ਕੁਮਾਰ ਸਫ਼ਾਈ ਸੇਵਕ ਮੌਜੂਦ ਸਨ।