- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੀਮਾ ਜੋਧਪੁਰ ਜ਼ੋਨ ਦੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲੇ ਕਰਵਾਏ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਚੀਮਾ ਜੋਧਪੁਰ ਜ਼ੋਨ ਦੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਚੀਮਾ ਜੋਧਪੁਰ ਜ਼ੋਨ ਦੇ ਵੱਖ-ਵੱਖ ਸਕੂਲਾਂ ਤੋਂ ਪੰਜਾਹ ਤੋਂ ਵੱਧ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਦੇ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਮੋਦੀ ਨੇ ਕਿਹਾ ਕਿ ਇਸ ਸ਼ਤਰੰਜ ਮੁਕਾਬਲੇ ’ਚ ਵੱਖ-ਵੱਖ ਸਕੂਲਾਂ ਦੇ ਹੋਣਹਾਰ ਤੇ ਬੁੱਧੀਮਾਨ ਵਿਦਿਆਰਥੀਆਂ ਦੀ ਸ਼ਮੂਲੀਅਤ ਬਹੁਤ ਹੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਤਰੰਜ ਵਿਦਿਆਰਥੀਆਂ ਦੀ ਸੋਚਣ, ਫੈਸਲਾ ਲੈਣ ਤੇ ਇਕਾਗਰਤਾ ਦੀ ਸਮਰੱਥਾ ਨੂੰ ਵਿਕਸਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਮੀਡੀਆ ਕੋਆਰਡੀਨੇਟਰ ਡਾ. ਜਤਿੰਦਰ ਜੋਸ਼ੀ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਇਕਾਗਰਤਾ ਤੇ ਦ੍ਰਿੜ੍ਹ ਇਰਾਦੇ ਨਾਲ ਮੁਕਾਬਲਿਆਂ ’ਚ ਭਾਗ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ, ਆਤਮ-ਵਿਸ਼ਵਾਸ ਤੇ ਫੈਸਲਾ ਲੈਣ ਦੀ ਯੋਗਤਾ ਪੈਦਾ ਕਰਨ ’ਚ ਸਹਾਇਕ ਹੁੰਦੇ ਹਨ। ਵੱਖ-ਵੱਖ ਉਮਰ ਵਰਗਾਂ ਦੇ ਨਤੀਜੇ ਉੱਨੀ ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਉੱਨੀ ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ’ਚ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਤਾਰਾਂ ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ’ਚ ਬੀਵੀਐਮ ਸਕੂਲ ਖੁੱਡੀ ਕਲਾਂ ਨੇ ਪਹਿਲਾ ਸਥਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਦੂਜਾ ਸਥਾਨ ਹਾਸਲ ਕੀਤਾ। ਸਤਾਰਾਂ ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ, ਸੇਂਟ ਪੌਲ ਇੰਟਰਨੈਸ਼ਨਲ ਸਕੂਲ ਖੁੱਡੀ ਨੇ ਦੂਜਾ ਸਥਾਨ ਤੇ ਬੀ.ਵੀ.ਐਮ. ਸਕੂਲ ਖੁੱਡੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੌਦਾਂ ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਲੇਵਾਲ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਤੇ ਬੀ.ਵੀ.ਐਮ. ਸਕੂਲ ਖੁੱਡੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੌਦਾਂ ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ, ਬੀ.ਵੀ.ਐਮ. ਸਕੂਲ ਖੁੱਡੀ ਨੇ ਦੂਜਾ ਸਥਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਲੇਵਾਲ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਅਨਿਲ ਕੁਮਾਰ ਮੋਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਚੁਣੇ ਗਏ ਵਿਦਿਆਰਥੀਆਂ ਨੂੰ ਬਰਨਾਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਭਾਗ ਲੈਣ ਦਾ ਮੌਕਾ ਮਿਲੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੇਂਟ ਪੌਲ ਇੰਟਰਨੈਸ਼ਨਲ ਸਕੂਲ ਖੁੱਡੀ ਤੋਂ ਜਸਪ੍ਰੀਤ ਕੌਰ, ਬੀ.ਵੀ.ਐਮ. ਸਕੂਲ ਖੁੱਡੀ ਤੋਂ ਜਸਪ੍ਰੀਤ ਕੌਰ ਤੇ ਵਿਨਾਇਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਤੋਂ ਪੂਨਮ ਸ਼ਰਮਾ, ਰਿਸ਼ੂ ਰਾਣੀ, ਬਲਵੀਰ ਸਿੰਘ ਤੇ ਰਾਜੇਸ਼ ਕੁਮਾਰ ਤੇ ਪਖੋਕੇ ਸਕੂਲ ਤੋਂ ਯਾਦਵਿੰਦਰ ਸਿੰਘ,ਯਸ਼ਪਾਲ ਵਾਹਿਆ ਵੀ ਮੌਜੂਦ ਸਨ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਖੇਡ ਭਾਵਨਾ, ਅਨੁਸ਼ਾਸਨ, ਇਕਾਗਰਤਾ ਤੇ ਉਤਸ਼ਾਹ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲੇ ਨੌਜਵਾਨ ਸ਼ਤਰੰਜ ਖਿਡਾਰੀਆਂ ਲਈ ਆਪਣੀ ਪ੍ਰਤਿਭਾ ਨੂੰ ਨਿਖਾਰਨ ਤੇ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਕਰਨ ਦਾ ਮਹੱਤਵਪੂਰਨ ਮੌਕਾ ਸਾਬਤ ਹੋਏ।