ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ
Publish Date: Thu, 13 Aug 2026 04:18 PM (IST)
Updated Date: Thu, 13 Aug 2026 04:20 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਵੱਲੋਂ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਇੰਤਜ਼ਾਮ ਪੁਖ਼ਤਾ ਕਰਨ ਦੇ ਮੱਦੇਨਜ਼ਰ ਤੇ ਸ਼ਹਿਰ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ, ਸ਼ੱਕੀ ਅਨਸਰਾਂ ’ਤੇ ਨਜ਼ਰ ਰੱਖਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਤਪਾ ਤਾਜੋ ਕੈਂਚੀਆਂ ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਅਪਰੇਸ਼ਨ ਦੌਰਾਨ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਅਗਵਾਈ ਚ ਸਬ ਇੰਸਪੈਕਟਰ ਰਣਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਤਸਦੀਕ ਕੀਤੀ ਗਈ ਤੇ ਸ਼ੱਕੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਦੌਰਾਨ ਸਬ -ਇੰਸਪੈਕਟਰ ਰਣਜੀਤ ਸਿੰਘ ਨੇ ਕਿਹਾ ਕਿ ਇਸ ਚੈਕਿੰਗ ਦਾ ਮੁੱਖ ਉਦੇਸ਼ ਲੋਕਾਂ ’ਚ ਸੁਰੱਖਿਆ ਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਇਲਾਕੇ ਅੰਦਰ ਕੋਈ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਚੀਜ਼ ਨਜ਼ਰ ਆਉਂਦੀ ਹੈ ਤਾਂ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਸਬ ਇੰਸਪੈਕਟਰ ਬਲਜਿੰਦਰ ਸਿੰਘ, ਸਹਾਇਕ ਥਾਣੇਦਾਰ ਸਰਬਜੀਤ ਸਿੰਘ,ਹੌਲਦਰ ਜਸਵਿੰਦਰ ਸਿੰਘ ਰਾਜੀਆ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।