
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਦਿਹਾੜੇ ਨੂੰ ਲੈ ਕੇ ਬਾਜ਼ਾਰਾਂ ਤੇ ਚੌਕਾਂ ਨੂੰ ਸਜਾਇਆ

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਆਜ਼ਾਦੀ ਦਿਹਾੜੇ ਨੂੰ ਲੈ ਕੇ ਬਰਨਾਲਾ ਸ਼ਹਿਰ ’ਚ ਦੇਸ਼ ਭਗਤੀ ਦਾ ਰੰਗ ਦੇਖਣ ਨੂੰ ਮਿਲ ਰਿਹਾ ਹੈ। 15 ਅਗਸਤ ਦੇ ਮੱਦੇਨਜ਼ਰ ਬਾਜ਼ਾਰਾਂ ਤੇ ਪ੍ਰਮੁੱਖ ਚੌਕਾਂ ਨੂੰ ਤਿਰੰਗੇ ਝੰਡਿਆਂ, ਲੜੀਆਂ ਤੇ ਹੋਰ ਸਜਾਵਟੀ ਸਮੱਗਰੀ ਨਾਲ ਸਜਾਇਆ ਗਿਆ ਹੈ। ਸਜਾਵਟ ਕਾਰਨ ਸ਼ਹਿਰ ਦੇ ਬਾਜ਼ਾਰਾਂ ਦੀ ਖੂਬਸੂਰਤੀ ਹੋਰ ਵਧ ਗਈ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਨੂੰ ਤਿਰੰਗੇ ਦੇ ਰੰਗਾਂ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਕਈ ਥਾਵਾਂ ’ਤੇ ਤਿਰੰਗੇ ਝੰਡੇ ਲਗਾ ਕੇ ਆਜ਼ਾਦੀ ਦਿਹਾੜੇ ਪ੍ਰਤੀ ਉਤਸ਼ਾਹ ਦਾ ਪ੍ਰਗਟਾਵਾ ਕੀਤਾ ਗਿਆ। ਬਾਜ਼ਾਰਾਂ ’ਚ ਖਰੀਦਦਾਰੀ ਲਈ ਆਉਣ ਵਾਲੇ ਲੋਕ ਵੀ ਸਜਾਵਟ ਨੂੰ ਦੇਖ ਕੇ ਉਤਸ਼ਾਹਿਤ ਨਜ਼ਰ ਆ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਸ਼ਹਿਰ ’ਚ ਬਣਾਇਆ ਗਿਆ ਦੇਸ਼ ਭਗਤੀ ਵਾਲਾ ਮਾਹੌਲ ਖਾਸ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਅਜਾਦੀ ਦਿਹਾੜੇ ਦੇ ਮੱਦੇਨਜ਼ਰ ਦੁਕਾਨਾਂ ਤੇ ਬਾਜ਼ਾਰਾਂ ਨੂੰ ਤਿਰੰਗੇ ਝੰਡਿਆਂ, ਗੁਬਾਰਿਆਂ ਤੇ ਵੱਖ-ਵੱਖ ਸਜਾਵਟੀ ਸਮੱਗਰੀ ਨਾਲ ਸਜਾਇਆ ਗਿਆ ਹੈ, ਜਿਸ ਕਾਰਨ ਸ਼ਹਿਰ ’ਚ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਆਜ਼ਾਦੀ ਦਿਹਾੜੇ ਨੂੰ ਲੈ ਕੇ ਲੋਕਾਂ ’ਚ ਵੀ ਖਾਸ ਉਤਸ਼ਾਹ ਪਾਇਆ ਜਾ ਰਿਹਾ ਹੈ। ਬਾਜ਼ਾਰਾਂ ’ਚ ਤਿਰੰਗੇ ਝੰਡਿਆਂ ਤੇ ਹੋਰ ਦੇਸ਼ ਭਗਤੀ ਨਾਲ ਸਬੰਧਤ ਸਮੱਗਰੀ ਦੀ ਖਰੀਦਦਾਰੀ ਲਈ ਲੋਕ ਪਹੁੰਚ ਰਹੇ ਹਨ। ਦੁਕਾਨਦਾਰਾਂ ਵੱਲੋਂ ਵੀ ਆਜ਼ਾਦੀ ਦਿਹਾੜੇ ਦੇ ਰੰਗ ’ਚ ਆਪਣੀਆਂ ਦੁਕਾਨਾਂ ਨੂੰ ਸਜਾ ਕੇ ਇਸ ਰਾਸ਼ਟਰੀ ਤਿਉਹਾਰ ਪ੍ਰਤੀ ਉਤਸ਼ਾਹ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਪ੍ਰਮੁੱਖ ਚੌਕਾਂ ਤੇ ਬਾਜ਼ਾਰਾਂ ’ਚ ਕੀਤੀ ਗਈ ਸਜਾਵਟ ਲੋਕਾਂ ਲਈ ’ਚ ਦਾ ਕੇਂਦਰ ਬਣੀ ਹੋਈ ਹੈ। ਸ਼ਾਮ ਸਮੇਂ ਬਾਜ਼ਾਰਾਂ ’ਚ ਲੋਕਾਂ ਦੀ ਵਧ ਰਹੀ ਆਮਦ ਕਾਰਨ ਖਾਸੀ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ।