ਜ਼ੋਨ ਦੇ ਬੈਡਮਿੰਟਨ ਮੁਕਾਬਲਿਆਂ ’ਚ ਟੰਡਨ ਇੰਟਰਨੈਸ਼ਨਲ ਸਕੂਲ ਨੇ ਜਿੱਤੇ ਮੈਡਲ ਜੋਨ ਦੇ ਬੈਡਮਿੰਟਨ ਮੁਕਾਬਲਿਆਂ ’ਚ ਟੰਡਨ ਇੰਟਰਨੈਸ਼ਨਲ ਸਕੂਲ ਨੇ ਜਿੱਤੇ ਮੈਡਲ
Publish Date: Wed, 19 Aug 2026 06:24 PM (IST)
Updated Date: Thu, 20 Aug 2026 04:00 AM (IST)
* ਸਕੂਲ ਦੇ ਐੱਮਡੀ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਵਧਾਈ, ਕਿਹਾ; ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਸਕੂਲ ਲਈ ਮਾਣ ਦੀ ਗੱਲ ਕੈਪਸ਼ਨ: ਬੈਡਮਿੰਟਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ। ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਮੈਡਲ ਜਿੱਤੇ। ਬਰਨਾਲਾ ਕਲੱਬ ਵਿਖੇ ਸੰਧੂ ਪੱਤੀ ਜ਼ੋਨ ਦੇ ਬੈਡਮਿੰਟਨ ਮੁਕਾਬਲੇ ਖੇਡ ਭਾਵਨਾ ਨਾਲ ਕਰਵਾਏ ਗਏ। ਇਸ ਟੂਰਨਾਮੈਂਟ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਭਾਗ ਲਿਆ ਤੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੰਡਨ ਇੰਟਰਨੈਸ਼ਨਲ ਸਕੂਲ ਵੱਲੋਂ ਅੰਡਰ-14, 17 ਤੇ 19 ਸਾਲ ਵਰਗ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਇਨ੍ਹਾਂ ਮੁਕਾਬਲਿਆਂ ’ਚ ਭਾਗ ਲਿਆ। ਸਕੂਲ ਦੀਆਂ ਖਿਡਾਰਨਾਂ ਨੇ ਆਪਣੀ ਕਾਬਲੀਅਤ, ਮਿਹਨਤ ਤੇ ਬਿਹਤਰੀਨ ਖੇਡ ਤਕਨੀਕ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-14 ਸਾਲ ਵਰਗ ’ਚ ਟੰਡਨ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਗੋਲਡ ਮੈਡਲ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਟੀਮ ’ਚ ਜੈਨਮ ਹੀਰਾ, ਮੰਨਤ ਤੇ ਅਰੈਸ ਕੌਰ, ਤਿੰਨੋਂ ਸੱਤਵੀਂ ਕਲਾਸ ਦੀਆਂ ਵਿਦਿਆਰਥਣਾਂ, ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-19 ਸਾਲ ਵਰਗ ’ਚ ਵੀ ਟੰਡਨ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ। ਇਸ ਟੀਮ ’ਚ ਪੂਰਬੀ ਤੇ ਸੁਨੇਹਾ ਸੈਨ, ਦੋਵੇਂ ਨੌਵੀਂ ਕਲਾਸ ਦੀਆਂ ਵਿਦਿਆਰਥਣਾਂ ਤੇ ਨਵਜੋਤ ਕੌਰ, ਅੱਠਵੀਂ ਕਲਾਸ ਦੀ ਵਿਦਿਆਰਥਣ, ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਸਾਲ ਵਰਗ ’ਚ ਜਸ਼ਨਪ੍ਰੀਤ ਕੌਰ ਨੇ ਆਪਣੀ ਸ਼ਾਨਦਾਰ ਖੇਡ ਨਾਲ ਟੀਮ ਨੂੰ ਬਰਾਂਜ਼ ਮੈਡਲ ਦਿਵਾਉਣ ’ਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਤੋਂ ਇਲਾਵਾ ਇਨ੍ਹਾਂ ਖਿਡਾਰੀਆਂ ਨੇ ਆਪਣੀ ਬਿਹਤਰੀਨ ਖੇਡ ਦੇ ਦਮ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਹ ਸਾਰੇ ਵਿਦਿਆਰਥੀ ਬੈਡਮਿੰਟਨ ਕੋਚ ਸੁਖਦੇਵ ਸਿੰਘ ਦੀ ਅਗਵਾਈ ਤੇ ਸਿਖਲਾਈ ਅਧੀਨ ਲਗਾਤਾਰ ਮਿਹਨਤ ਕਰ ਰਹੇ ਹਨ। ਸਕੂਲ ਦੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਖਿਡਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗੇ ਵਧਣ ਲਈ ਹਰ ਸੰਭਵ ਮੌਕਾ ਪ੍ਰਦਾਨ ਕਰਦਾ ਹੈ।