ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਮਾਣ ਵਧਾਇਆ ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਮਾਣ ਵਧਾਇਆ
Publish Date: Wed, 19 Aug 2026 07:59 PM (IST)
Updated Date: Thu, 20 Aug 2026 04:06 AM (IST)
ਕੈਪਸ਼ਨ: ਸ਼ਿਵਾਲਿਕ ਪਬਲਿਕ ਸਕੂਲ, ਤਪਾ ਹੋਣਹਾਰ ਵਿਦਿਆਰਥੀ। ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸ਼ਿਵਾਲਿਕ ਪਬਲਿਕ ਸਕੂਲ, ਤਪਾ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਪੰਜਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਹਿਮਤ ਕੌਰ ਨੂੰ ਆਜ਼ਾਦੀ ਦਿਵਸ ਮੌਕੇ ਪੰਜਾਬ ਕਰਾਟੇ ਚੈਂਪੀਨਸ਼ਿਪ ’ਚ ਕਾਂਸ਼ ਪਦਕ ਪ੍ਰਾਪਤ ਕਰਨ ਕਰਕੇ ਬਰਨਾਲਾ ਵਿਖੇ ਕੈਬਨਿਟ ਮੰਤਰੀ ਵਰਿੰਦਰ ਕੁਮਾਰ ਗੋਇਲ ਵੱਲੋਂ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਨਾਲ ਸਕੂਲ, ਮਾਪਿਆਂ ਤੇ ਸਮੂਹ ਇਲਾਕੇ ਦਾ ਮਾਣ ਵਧਿਆ ਹੈ। ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਚੋਣ ਕਰਵਾਈ। ਅੰਡਰ-14 ਲੜਕੀਆਂ ਦੀ ਟੀਮ ਵਿੱਚ ਐਂਜਲਦੀਪ ਕੌਰ, ਜਸਮੀਨ ਕੌਰ, ਮਨਮੀਤ ਕੌਰ, ਦੀਕਸ਼ਾ ਤੇ ਸੁਖਮਨਵੀਰ ਕੌਰ ਨੇ ਜ਼ਿਲ੍ਹਾ ਪੱਧਰ ਲਈ ਸਥਾਨ ਬਣਾਇਆ। ਅੰਡਰ-14 ਲੜਕਿਆਂ ’ਚ ਰਣਜੋਧ ਸਿੰਘ ਤੇ ਜਸਪ੍ਰੀਤ ਸਿੰਘ ਦੀ ਆਦਿ ਦੀ ਕਰਾਟੇ ਖੇਡ ਲਈ ਚੋਣ ਹੋਈ, ਜਦਕਿ ਅੰਡਰ-17 ਲੜਕਿਆਂ ’ਚ ਕਾਰਤਿਕ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ। ਇਸ ਤੋਂ ਇਲਾਵਾ ਕ੍ਰਿਕੇਟ ਟੀਮ ਅੰਡਰ-14,17 ਅਤੇ 19 ਲਈ ਵੀ ਸਕੂਲ ਦੇ ਵਿਦਿਆਰਥੀ ਜਿਲ੍ਹਾ ਪੱਧਰ ਲਈ ਚੁਣੇ ਗਏ I ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ’ਚ ਵੀ ਸਰਵਪੱਖੀ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਯਤਨਸ਼ੀਲ ਹੈ। ਸਕੂਲ ਦੀ ਪ੍ਰਿੰਸੀਪਲ ਮੋਨਿਕਾ ਗਰਗ ਨੇ ਰਹਿਮਤ ਕੌਰ ਤੇ ਸਾਰੇ ਚੁਣੇ ਗਏ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ।