ਐਡਵੋਕੇਟ ਗੁਰਮੁੱਖ ਸਿੰਘ ਵੱਲੋਂ ਸਚਿਨ ਪਾਇਲਟ ਨਾਲ ਮੁਲਾਕਾਤ ਐਡਵੋਕੇਟ ਗੁਰਮੁੱਖ ਸਿੰਘ ਵੱਲੋਂ ਸਚਿਨ ਪਾਇਲਟ ਨਾਲ ਮੁਲਾਕਾਤ
Publish Date: Thu, 01 Oct 2026 04:58 PM (IST)
Updated Date: Fri, 02 Oct 2026 04:02 AM (IST)
:: ਮਹਿਲ ਕਲਾਂ ਹਲਕੇ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲ ਕਲਾਂ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਐਡਵੋਕੇਟ ਗੁਰਮੁੱਖ ਸਿੰਘ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਦਾ ਇੰਚਾਰਜ ਬਣਾਏ ਜਾਣ ’ਤੇ ਗੁਲਦਸਤਾ ਭੇਟ ਕਰਦਿਆਂ ਸਵਾਗਤ ਕੀਤਾ। ਇਸ ਦੌਰਾਨ ਐਡਵੋਕੇਟ ਗੁਰਮੁੱਖ ਸਿੰਘ ਨੇ ਪੰਜਾਬ ਕਾਂਗਰਸ ਦੀ ਜਥੇਬੰਦਕ ਸਥਿਤੀ, ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਤ ਵੱਖ-ਵੱਖ ਮੁਸ਼ਕਿਲਾਂ ਤੇ ਲੋਕ ਮਸਲਿਆਂ ਬਾਰੇ ਸਚਿਨ ਪਾਇਲਟ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਐਡਵੋਕੇਟ ਗੁਰਮੁੱਖ ਸਿੰਘ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਤੇ ਆਗੂਆਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣਾ ਚਾਹੀਦਾ ਹੈ। ਪਾਰਟੀ ਦੇ ਵਫ਼ਾਦਾਰ ਵਰਕਰ ਹਮੇਸ਼ਾ ਹੀ ਕਾਂਗਰਸ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਸਰਕਾਰਾਂ ਬਣਾਉਣ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਆ ਰਹੇ ਹਨ। ਐਡਵੋਕੇਟ ਗੁਰਮੁੱਖ ਸਿੰਘ ਨੇ ਕਿਹਾ ਕਿ ਮਹਿਲ ਕਲਾਂ ਹਲਕੇ ’ਚ ਲੋਕਾਂ ਨਾਲ ਜੁੜੇ ਕਈ ਅਹਿਮ ਮਸਲੇ ਹਨ, ਜਿਨ੍ਹਾਂ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੂੰ ਜਾਣੂ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਆਉਣ ਵਾਲੇ ਸਮੇਂ ’ਚ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਪਾਰਟੀ ਦੀ ਮਜ਼ਬੂਤੀ ਤੇ ਲੋਕਾਂ ਦੀ ਸੇਵਾ ਸਭ ਤੋਂ ਅਹਿਮ ਹੈ।ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਂਦਿਆਂ ਉਨ੍ਹਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਪੱਧਰ ’ਤੇ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ।