ਮੀਤ ਹੇਅਰ ਤੇ ਪੰਡੋਰੀ ਵੱਲੋਂ ਖੇਡ ਮੈਦਾਨ ਦਾ ਉਦਘਾਟਨ ਪਿੰਡ ਕੁਰੜ ਵਿਖੇ ਮੀਤ ਹੇਅਰ ਤੇ ਪੰਡੋਰੀ ਵੱਲੋਂ ਖੇਡ ਮੈਦਾਨ ਦਾ ਉਦਘਾਟਨ
Publish Date: Sat, 10 Oct 2026 04:30 PM (IST)
Updated Date: Sun, 11 Oct 2026 04:03 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪਿੰਡ ਕੁਰੜ ਵਿਖੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਚਾਰ ਏਕੜ ਜ਼ਮੀਨ ’ਚ 94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਪੇਂਡੂ ਖੇਡ ਮੈਦਾਨ ਦਾ ਉਦਘਾਟਨ ਕੀਤਾ।ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਖੇਡ ਮੰਤਰੀ ਸਨ ਤਾਂ ਖੇਡਾਂ ਦਾ ਬਜਟ 147 ਕਰੋੜ ਰੁਪਏ ਸੀ, ਜਿਸ ਨੂੰ ਵਧਾ ਕੇ 1800 ਕਰੋੜ ਰੁਪਏ ਕੀਤਾ ਗਿਆ ਹੈ। ਇਸ ਨਾਲ ਪਿੰਡਾਂ ’ਚ ਖੇਡ ਮੈਦਾਨਾਂ ਤੇ ਖੇਡ ਸਹੂਲਤਾਂ ਦੇ ਵਿਕਾਸ ਨੂੰ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਰਹਿੰਦੇ ਵਿਕਾਸ ਕਾਰਜ ਵੀ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਯਤਨ ਕੀਤੇ ਜਾਣਗੇ। ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਪਿੰਡ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ’ਚ ਅੱਗੇ ਵਧਣ ਦੇ ਮੌਕੇ ਮਿਲਣਗੇ। ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਵੀ ਜ਼ਰੂਰੀ ਹੈ। ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਤੇ ਪਿੰਡ ਦੇ ਸਰਪੰਚ ਸੁਖਵਿੰਦਰ ਦਾਸ ਬਾਵਾ ਨੇ ਮੀਤ ਹੇਅਰ ਤੇ ਕੁਲਵੰਤ ਸਿੰਘ ਪੰਡੋਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲ ਰਹੀਆਂ ਗ੍ਰਾਂਟਾਂ ਨਾਲ ਪਿੰਡ ’ਚ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ। ਉਨ੍ਹਾਂ ਖੇਡ ਮੈਦਾਨ ਨੂੰ ਪਿੰਡ ਦੇ ਨੌਜਵਾਨਾਂ ਲਈ ਅਹਿਮ ਸਹੂਲਤ ਦੱਸਿਆ। ਇਸ ਮੌਕੇ ਪੰਚ ਹਰਜੀਤ ਸਿੰਘ, ਸੁਖਚੈਨ ਸਿੰਘ, ਕਮਲਦੀਪ ਸਿੰਘ, ਪਿਆਰਾ ਸਿੰਘ, ਹਬੀਬ ਮੁਹੰਮਦ, ਸੁਖਵਿੰਦਰ ਕੌਰ, ਮਨਜੀਤ ਕੌਰ, ਰਣਜੀਤ ਕੌਰ ਸਿੱਧੂ ਤੇ ਬੇਅੰਤ ਕੌਰ, ਪ੍ਰਧਾਨ ਪ੍ਰਦੀਪ ਸਿੰਘ, ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਰਪੰਚ ਗੁਰਦੀਪ ਸਿੰਘ ਛਾਪਾ, ਗੁਰਮੇਲ ਸਿੰਘ ਮਾਂਗੇਵਾਲ, ਠੇਕੇਦਾਰ ਅਮਨਦੀਪ ਸਿੰਘ ਵਿੱਕੀ,ਮਨਜੀਤ ਸਿੰਘ ਸਹਿਜੜਾ,ਗੁਰਜੀਤ ਸਿੰਘ ਧਾਲੀਵਾਲ,ਇੰਜੀਨੀਅਰ ਡਿੰਪਲ ਗਰਗ, ਰਾਜਦੀਪ ਸਿੰਘ ਬਰਨਾਲਾ, ਸੁਖਜਿੰਦਰ ਸਿੰਘ ਹੈਪੀ, ਜਗਮੇਲ ਸਿੰਘ ਛੀਨੀਵਾਲ, ਰਾਜਵਿੰਦਰ ਸਿੰਘ ਠੁੱਲੀਵਾਲ, ਜਸਵੀਰ ਸਿੰਘ ਸੰਘੇੜਾ ਤੇ ਮਹਿਲਾ ਵਿੰਗ ਦੀ ਸੂਬਾਈ ਆਗੂ ਰਮਨਦੀਪ ਕੌਰ ਮਹਿਲ ਕਲਾਂ ਹਾਜ਼ਰ ਸਨ।