- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਦੇ ਵਿਕਾਸ ਕਾਰਜਾਂ ਨਾਲ ਪਿੰਡਾਂ ਤੇ ਸ਼ਹਿਰਾਂ ਦੀ ਬਦਲੀ ਨੁਹਾਰ, ਬੇਰੁਜ਼ਗਾਰਾਂ ਨੂੰ ਮਿਲ ਰਿਹਾ ਰੁਜ਼ਗਾਰ : ਜਗਦੇਵ ਸਿੰਘ ਮਾਨ

-ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨਾਲ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ
ਨਵਦੀਪ ਸੇਖਾ, ਪੰਜਾਬੀ ਜਾਗਰਣ,
ਬਰਨਾਲਾ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲ ਰਹੀ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ਇਹ ਪ੍ਰਗਟਾਵਾ ਬਲਾਕ ਸੰਮਤੀ ਦੇ ਚੇਅਰਮੈਨ ਜਗਦੇਵ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਤੇ ਸ਼ਹਿਰਾਂ ’ਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਦੇ ਜੀਵਨ ਪੱਧਰ ’ਚ ਸੁਧਾਰ ਹੋ ਸਕੇ।
ਜਗਦੇਵ ਸਿੰਘ ਮਾਨ ਨੇ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਨਾਲ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ ਤੇ ਆਪਣੇ ਪਰਿਵਾਰਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਸੜਕਾਂ ਤੇ ਇਮਾਰਤਾਂ ਬਣਾਉਣ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਇਸ ਦਾ ਲਾਭ ਆਮ ਲੋਕਾਂ ਤੱਕ ਪਹੁੰਚਣਾ ਵੀ ਜ਼ਰੂਰੀ ਹੈ। ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣਾ ਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਣਾ ਹੈ। ਬਲਾਕ ਸੰਮਤੀ ਚੇਅਰਮੈਨ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੰਜਾਬ ਦੇ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਸੂਬਾ ਤਰੱਕੀ ਦੇ ਰਾਹ ’ਤੇ ਅੱਗੇ ਵਧੇਗਾ।