- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਸਿਮਰਤ ਕੌਰ ਬਾਦਲ ਦੀ ਤਪਾ ਆਮਦ ਨੂੰ ਲੈ ਕੇ ਅਕਾਲੀ ਆਗੂਆਂ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹਾ ਲਾਮਬੰਦ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਦੀ 31 ਅਕਤੂਬਰ ਨੂੰ ਤਪਾ ਵਿਖੇ ਆਮਦ ਨੂੰ ਲੈ ਕੇ ਸੀਨੀਅਰ ਅਕਾਲੀ ਆਗੂਆਂ ਵੱਲੋਂ ਮੀਟਿੰਗ ਕਰਕੇ ਵੱਖ-ਵੱਖ ਬਸਤੀਆਂ ਤੇ ਪਿੰਡਾਂ ਦੇ ’ਚ ਇਸਤਰੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਸਕੇ। ਇਸ ਸਬੰਧੀ ਗੱਲਬਾਤ ਦੌਰਾਨ ਸੀਨੀਅਰ ਆਗੂ ਤਰਲੋਚਨ ਬਾਂਸਲ ਸਾਬਕਾ ਪ੍ਰਧਾਨ ਨਗਰ ਕੌਂਸਲ ਤਪਾ ਨੇ ਕਿਹਾ ਕਿ ਬੀਬਾ ਬਾਦਲ ਦੀ ਫੇਰੀ ਦੌਰਾਨ ਵੱਡਾ ਇਕੱਠ ਕੀਤਾ ਜਾਵੇਗਾ ਤੇ ਨਾਲ ਹੀ ਇਸ ਆਮਦ ਦੇ ਜ਼ਰੀਏ ਪਾਰਟੀ ਨਾਲ ਨਵੇਂ ਨੌਜਵਾਨਾਂ ਅਤੇ ਔਰਤਾਂ ਨੂੰ ਜੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬਾ ਬਾਦਲ ਦੀ ਅਗਵਾਈ ਹੇਠ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਘੇਰਨ ਅਤੇ ਰੋਸ ਪ੍ਰਦਰਸ਼ਨ ਉਲੀਕਣ ਦੀਆਂ ਰਣਨੀਤੀ ਵਿੱਢੀ ਜਾਵੇਗੀ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (2027) ਦੇ ਮੱਦੇਨਜ਼ਰ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਅਤੇ ਬਲਾਕ ਪੱਧਰ ’ਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ। ਇਸ ਮੋਕੇ ਸਾਬਕਾ ਜਿਲ੍ਹਾ ਪਰਿਸ਼ਦ ਮੈਂਬਰ ਭਗਵਾਨ ਸਿੰਘ ਭਾਨਾ, ਡੋਗਰ ਸਿੰਘ ਸਾਬਕਾ ਬਲਾਕ ਸੰਮਤੀ ਵਾਈਸ ਚੇਅਰਮੈਨ, ਸਰਪੰਚ ਗਗਨ ਨੈਨੀਅਲ ਮੈਂਬਰ ਜ਼ਿਲ੍ਹਾ ਪਰੀਸ਼ਦ, ਭਗਵੰਤ ਸਿੰਘ ਚੱਠਾ ਸੀਨੀਅਰ ਅਕਾਲੀ ਆਗੂ, ਗੁਰਵਿੰਦਰ ਸਿੰਘ ਘੁੰਨਸ਼ ਸਾਬਕਾ ਮੀਤ ਪ੍ਰਧਾਨ ਯੂਥ ਅਕਾਲੀ ਦਲ, ਜਤਿੰਦਰ ਸਿੰਘ ਗੋਲੂ ਪ੍ਰਧਾਨ ਆਈਟੀ ਸੈਲ ਆਦਿ ਮੌਜੂਦ ਸਨ।