ਮਾਤਾ ਸਾਹਿਬ ਕੌਰ ਕਾਲਜ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਕਰਵਾਈ ਵਰਕਸ਼ਾਪ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਾਈਥਨ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਵਰਕਸ਼ਾਪ ਕਰਵਾਈ
Publish Date: Wed, 28 Oct 2026 04:43 PM (IST)
Updated Date: Wed, 28 Oct 2026 04:46 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਬੰਧ ਤੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਦੀ ਅਗਵਾਈ ’ਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦੇ ਕੰਪਿਊਟਰ ਵਿਭਾਗ ਵੱਲੋਂ ਆਈਕਿਊਏਸੀ ਦੇ ਸਹਿਯੋਗ ਨਾਲ ਪਾਈਥਨ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ। ਇਹ ਵਰਕਸ਼ਾਪ ਵਿਭਾਗ ਦੇ ਮੁਖੀ ਪ੍ਰੋ. ਨਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕੀਤੀ ਗਈ। ਇਸ ਮੌਕੇ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ ਤੋਂ ਹਰਮਨਜੋਤ ਸਿੰਘ ਤੇ ਇਸ਼ਾਂਤਵੀਰ ਸਿੰਘ ਨੇ ਰਿਸੋਰਸ ਪਰਸਨਜ਼ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਲੈਕ. ਹਰਮੀਤ ਕੌਰ ਸਿੱਧੂ (ਡਾ.) ਵੱਲੋਂ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ ਗਿਆ। ਰਿਸੋਰਸ ਪਰਸਨਜ਼ ਨੇ ਵਿਦਿਆਰਥਣਾਂ ਨੂੰ ਪਾਈਥਨ ਪ੍ਰੋਗਰਾਮਿੰਗ ਦੀਆਂ ਮੁੱਢਲੀਆਂ ਧਾਰਨਾਵਾਂ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਝਾਇਆ ਕਿ ਏਆਈ ਦੀ ਵਰਤੋਂ ਡਾਟਾ ਵਿਸ਼ਲੇਸ਼ਣ, ਮਸ਼ੀਨ ਲਰਨਿੰਗ, ਆਟੋਮੇਸ਼ਨ, ਚੈਟਬੋਟਸ ਤੇ ਵੱਖ-ਵੱਖ ਉਦਯੋਗਿਕ ਖੇਤਰਾਂ ’ਚ ਕਿਵੇਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਵਿਦਿਆਰਥਣਾਂ ਨੂੰ ਏਆਈ -ਆਧਾਰਿਤ ਸਾਧਨਾਂ ਦੀ ਵਰਤੋਂ, ਅਸਲ ਜੀਵਨ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਇਸ ਖੇਤਰ ’ਚ ਉਪਲਬਧ ਕਰੀਅਰ ਦੇ ਮੌਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਉੱਭਰ ਰਹੀਆਂ ਤਕਨੀਕਾਂ ਨਾਲ ਜਾਣੂ ਕਰਵਾਉਣਾ ਤੇ ਉਨ੍ਹਾਂ ਦੇ ਤਕਨੀਕੀ ਤੇ ਵਿਹਾਰਕ ਹੁਨਰਾਂ ਨੂੰ ਵਿਕਸਿਤ ਕਰਨਾ ਸੀ। ਪ੍ਰੋ. ਨਰਪ੍ਰੀਤ ਕੌਰ ਨੇ ਸਰੋਤ ਪਰਸਨਜ਼ , ਲੈਕ. ਹਰਮੀਤ ਕੌਰ ਸਿੱਧੂ (ਡਾ.), ਪ੍ਰੋ. ਜਸਪ੍ਰੀਤ ਕੌਰ , ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਹਰਦੀਪ ਕੌਰ, ਪ੍ਰੋ. ਸਿਮਰਜੀਤ ਕੌਰ, ਪ੍ਰੋ. ਲਖਵਿੰਦਰ ਕੌਰ ਅਤੇ ਸਮੂਹ ਫੈਕਲਟੀ ਮੈਂਬਰਾਂ ਦਾ ਵਰਕਸ਼ਾਪ ਨੂੰ ਸਫਲ ਬਣਾਉਣ ਵਿਚ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।