ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 2 ਦੇ ਚਲਾਨ ਕੱਟੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 2 ਦੇ ਚਲਾਨ ਕੱਟੇ
Publish Date: Wed, 28 Oct 2026 05:16 PM (IST)
Updated Date: Wed, 28 Oct 2026 05:19 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਦੀ ਰਹਿਨੁਮਾਈ ਹੇਠ ਤੇ ਰਤਿੰਦਰ ਪਾਲ ਕੌਰ ਧਾਰੀਵਾਲ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਤੇ ਬਰਨਾਲਾ ਦੀਆਂ 25 ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ। ਇਸ ਮੌਕੇ 2 ਸਕੂਲੀ ਬੱਸਾਂ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਭੂਸ਼ਣ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਮੇਂ-ਸਮੇਂ ’ਤੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਕੂਲ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀਸੀਟੀਵੀ ਕੈਮਰਾ,ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀ ਹੈ। ਸਾਰੀਆਂ ਵੈਨਾਂ ਪ੍ਰਾਈਵੇਟ ਕੰਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪਰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ। ਉਨ੍ਹਾਂ ਦੱਸਿਆ ਕਿ ਥਰੀ ਵੀਲਰ ਜਾਂ ਆਟੋ ਰਿਕਸ਼ਾ ਤੇ ਬੱਚੇ ਲੈਕੇ ਆਉਣ ਤੇ ਛੱਡ ਕੇ ਆਉਣ ‘ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ’ਚੋਂ ਰੁਪਿੰਦਰ ਸਿੰਘ ਰੰਧਾਵਾ, ਬਾਲ ਸੁਰੱਖਿਆ ਅਫਸਰ, ਲੱਖਾ ਸਿੰਘ, ਸੋਸ਼ਲ ਵਰਕਰ ਗੁਰਦੀਪ ਸਿੰਘ, ਚਾਈਲਡ ਹੈਲਪਲਾਈਨ ਜ਼ਿਲ੍ਹਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਸੇਰਵਿੰਦਰ ਸਿੰਘ ਗਿੱਲ ਇੰਸਪੈਕਟਰ ਏ.ਐਸ.ਆਈ ਗੁਰਚਰਨ ਸਿੰਘ,(ਟ੍ਰੈਫਿਕ ਐਜੂਕੇਸ਼ਨ ਸੈਲ ਬਰਨਾਲਾ), ਏ.ਐਸ.ਆਈ ਦਿਵਾਸ ਸਿੰਘ, ਰਮਨਦੀਪ ਸਿੰਘ, ਹੈਡ ਕਾਂਸਟੇਬਲ ਜਸਵਿੰਦਰ ਸਿੰਘ ਮੁਨਸੀ ਸਿੱਖਿਆ ਵਿਭਾਗ ਵਿਚੋਂ ਨੀਰਜ ਕੁਮਾਰ ਚੈਕਿੰਗ ਟੀਮ ’ਚ ਸ਼ਾਮਲ ਸਨ।