ਟੰਡਨ ਸਕੂਲ ਵਿਖੇ ਦੋ ਰੋਜ਼ਾ ਸਪੋਰਟਸ ਮੀਟ ‘ਸਪੋਰਟਸ ਜ਼ੈਨਿਥ’ ਉਤਸ਼ਾਹ ਨਾਲ ਕਰਵਾਈ ਟੰਡਨ ਸਕੂਲ ਵਿਖੇ ਦੋ ਰੋਜ਼ਾ ਸਪੋਰਟਸ ਮੀਟ ‘ਸਪੋਰਟਸ ਜ਼ੈਨਿਥ’ ਉਤਸ਼ਾਹ ਨਾਲ ਕਰਵਾਈ
Publish Date: Wed, 28 Oct 2026 05:34 PM (IST)
Updated Date: Wed, 28 Oct 2026 05:37 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਦੋ ਰੋਜ਼ਾ ਸਪੋਰਟਸ ਮੀਟ ‘ਸਪੋਰਟਸ ਜ਼ੈਨਿਥ’ ਬੜੇ ਉਤਸ਼ਾਹ ਤੇ ਜੋਸ਼ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ’ਚ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਸਮਾਗਮ ਦੌਰਾਨ ਬੱਚਿਆਂ ਨੇ ਆਪਣੀ ਖੇਡ ਪ੍ਰਤਿਭਾ, ਜੋਸ਼ ਤੇੇ ਉਤਸ਼ਾਹ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੀ ਸ਼ੁਰੂਆਤ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਨਾਲ ਕੀਤੀ ਗਈ, ਜਿਸ ਨੇ ਮੌਜੂਦ ਸਾਰਿਆਂ ਦਾ ਮਨ ਮੋਹ ਲਿਆ। ਇਸ ਉਪਰੰਤ ਸਕੂਲ ਦੇ ਐਮਡੀ ਸ਼ਿਵ ਸਿੰਗਲਾ ਤੇ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਰੰਗ-ਬਿਰੰਗੇ ਗੁਬਾਰੇ ਹਵਾ ’ਚ ਛੱਡ ਕੇ ਸਪੋਰਟਸ ਮੀਟ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ, ਤਾਂ ਜੋ ਉਹ ਆਪਣੇ ਬੱਚਿਆਂ ਦੀਆਂ ਖੇਡ ਗਤੀਵਿਧੀਆਂ ਨੂੰ ਦੇਖ ਕੇ ਉਨ੍ਹਾਂ ਦਾ ਹੌਸਲਾ ਵਧਾ ਸਕਣ। ਮਾਪਿਆਂ ਦੀ ਮੌਜੂਦਗੀ ਨੇ ਬੱਚਿਆਂ ਦੇ ਉਤਸ਼ਾਹ ਨੂੰ ਹੋਰ ਵੀ ਵਧਾਇਆ। ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਭਾਗ ਲੈਣਾ ਬਹੁਤ ਜ਼ਰੂਰੀ ਹੈ। ਖੇਡਾਂ ਬੱਚਿਆਂ ’ਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀਆਂ ਯੋਗਤਾਵਾਂ ਪਛਾਣਨ ਤੇ ਨਿਡਰ ਹੋ ਕੇ ਆਪਣੀ ਪ੍ਰਤਿਭਾ ਪੇਸ਼ ਕਰਨ ਲਈ ਪ੍ਰੇਰਿਤ ਕਰਦੇ ਹਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼ਿਵ ਸਿੰਗਲਾ ਨੇ ਕਿਹਾ ਕਿ ਬੱਚੇ ਦੇ ਜੀਵਨ ’ਚ ਖੇਡਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਨਾਲ ਉਨ੍ਹਾਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਅਗਵਾਈ ਕਰਨ ਦੀ ਸਮਰੱਥਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਜੀਵਨ ਦੇ ਹਰ ਖੇਤਰ ’ਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਇਸ ਸਫਲ ਸਮਾਗਮ ਲਈ ਸਕੂਲ ਦੀ ਸਮੁੱਚੀ ਟੀਮ, ਅਧਿਆਪਕਾਂ ਤੇ ਮਾਪਿਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਦੋ ਰੋਜ਼ਾ ਸਪੋਰਟਸ ਮੀਟ ਦਾ ਮਾਹੌਲ ਖੁਸ਼ੀਆਂ, ਉਤਸ਼ਾਹ ਤੇ ਬੱਚਿਆਂ ਦੀਆਂ ਕਿਲਕਾਰੀਆਂ ਨਾਲ ਭਰਪੂਰ ਰਿਹਾ। ਸਮਾਗਮ ਨੇ ਬੱਚਿਆਂ ਅਤੇ ਮਾਪਿਆਂ ਲਈ ਯਾਦਗਾਰੀ ਪਲ ਸਿਰਜੇ ਤੇ ਇਹ ਸੰਦੇਸ਼ ਦਿੱਤਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ।